ਪੰਜਾਬ

punjab

ETV Bharat / city

ਭਲਕੇ ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ - PRTC ਦੇ ਠੇਕਾ ਮੁਲਾਜ਼ਮਾਂ

ਹੜਤਾਲ ਕਰ ਰਹੇ ਕਰਮਚਾਰੀਆਂ (contract employees) ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਦੀ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ ਹੈ।

ਭਲਕੇ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ
ਭਲਕੇ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ

By

Published : Sep 8, 2021, 6:13 PM IST

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੇ ਲਈ ਹੜਤਾਲ ਕਰ ਰਹੇ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪਨਬਸ ਅਤੇ PRTC ਦੇ ਠੇਕਾ ਮੁਲਾਜ਼ਮਾਂ (contract employees) ਨੇ ਭਲਕੇ ਪੰਜਾਬ ਭਰ ’ਚ 4 ਘੰਟੇ ਦੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਬੱਸ ਸਟੈਂਡ ਵੀ ਬੰਦ ਰਹਿਣਗੇ। ਨਾਲ ਹੀ 10 ਸਤੰਬਰ ਨੂੰ ਕਰਮਚਾਰੀਆਂ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਹਾਉਸ ਦਾ ਘਿਰਾਓ ਕਰਨਗੇ।

ਕਰਮਚਾਰੀਆਂ ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਸੀ ਮੀਟਿੰਗ

ਦੱਸ ਦਈਏ ਕਿ ਪਨਬਸ ਅਤੇ ਪੀਆਰਟੀਸੀ ਦੇ ਆਉਟ ਸੋਰਸਿੰਗ ਤੇ ਕੱਚੇ ਕਾਮਿਆਂ ਦੀ ਪੀਆਰਟੀਸੀ (PRTC) ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਨਾਲ ਮੀਟਿੰਗ ਹੋਈ ਜੋ ਕਿ ਅਸਫਲ ਰਹੀ। ਮੀਟਿੰਗ ਤੋਂ ਬਾਹਰ ਆਉਣ ਤੋਂ ਬਾਅਦ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਇਸ ਹੜਤਾਲ ਤੋਂ ਸਾਬਿਤ ਹੋ ਗਿਆ ਹੈ ਕਿ ਸਰਕਾਰ ਦੇ ਆਪਣੇ ਅਦਾਰੇ ਦੇ ਵਿਚ ਕਿੰਨੇ ਪੱਕੇ ਮੁਲਾਜ਼ਮ ਹਨ ਅਤੇ ਸਿਰਫ਼ 250 ਬਸਾਂ ਹੀ ਸੜਕਾਂ ’ਤੇ ਚੱਲ ਰਹੀਆਂ ਹਨ ਜਦਕਿ ਬਾਕੀ ਸਾਰੇ ਕੱਚੇ ਅਤੇ ਕੰਟਰੈਕਟ ਮੁਲਾਜ਼ਮ ਹੜਤਾਲ ’ਤੇ ਬੈਠੇ ਹਨ।

'ਲੰਬੇ ਸਮੇਂ ਤੋਂ ਕਰ ਰਹੇ ਹਾਂ ਸੰਘਰਸ਼'

ਕੰਟਰੈਕਟ ਕਰਮਚਾਰੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਝੂਠੇ ਵਾਅਦੇ ਕਰਦੀ ਆਈ ਹੈ ਅਤੇ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨਾਲ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕਿਸੇ ਗੱਲ ਦਾ ਕੋਈ ਨਤੀਜਾ ਅਜੇ ਤੱਕ ਨਹੀਂ ਨਿਕਲਿਆ ਹੈ ਜਿਸ ਕਾਰਨ ਮੁਲਾਜ਼ਮਾਂ ਚ ਸਰਕਾਰ ਪ੍ਰਤੀ ਰੋਸ ਹੈ।

ਮੀਟਿੰਗ ਰਹੀ ਬੇਸਿੱਟਾ

ਹੜਤਾਲ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਦੀ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਜਿਸ ਕਾਰਨ ਉਹ ਆਪਣੀ ਅਗਲੀ ਰਣਨੀਤੀ ਮੀਟਿੰਗ ਕਰਕੇ ਤੈਅ ਕਰਨਗੇ।

ਹੜਤਾਲ ਰਹੇਗੀ ਜਾਰੀ

ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੂੰ ਸਾਰੀਆਂ ਜਥੇਬੰਦੀਆਂ ਦਾ ਸਹਿਯੋਗ ਮਿਲ ਰਿਹਾ ਹੈ। ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਦੇ ਨਾਲ ਖੜੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਇਹ ਲੜਾਈ ਜਾਰੀ ਰਹੇਗੀ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ।

ਇਹ ਵੀ ਪੜੋ: ਪਨਬਸ /ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ

ABOUT THE AUTHOR

...view details