ਚੰਡੀਗੜ੍ਹ :ਫਲਾਇੰਗ ਸਿੱਖ ਦੇ ਨਾਂਅ ਤੋਂ ਮਸ਼ਹੂਰ ਐਥਲੀਟ ਮਿਲਖਾ ਸਿੰਘ ਬੀਤੇ ਕਈ ਦਿਨਾਂ ਤੋਂ ਕੋਰੋਨਾ ਮਹਾਂਮਰੀ ਤੋਂ ਜੂਝ ਰਹੇ ਹਨ। ਖੇਡ ਜਗਤ ਦੇ ਨਾਲ-ਨਾਲ ਮਿਲਖਾ ਸਿੰਘ ਦੇ ਫੈਨਜ਼ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰ ਰਹੇ ਹਨ। ਚੰਡੀਗੜ੍ਹ ਦੇ ਇੱਕ ਚਾਕ ਕਲਾਕਾਰ ਨੇ ਆਪਣੀ ਕਲਾ ਦੇ ਜ਼ਰੀਏ ਮਹਾਨ ਖਿਡਾਰੀ ਮਿਲਖਾ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।
ਚਾਕ ਕਲਾਕਾਰ ਨੇ ਆਪਣੀ ਕਲਾ ਜ਼ਰੀਏ ਮਿਲਖਾ ਸਿੰਘ ਲਈ ਕੀਤੀ ਅਰਦਾਸ ਚੰਡੀਗੜ੍ਹ ਦੇ ਵਸਨੀਕ ਬਲਰਾਜ ਸਿੰਘ ਇੱਕ ਚਾਕ ਆਰਟਿਸਟ ਹਨ। ਉਹ ਚਾਕ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਕਲਾਕ੍ਰੀਤੀਆਂ ਬਣਾਉਂਦੇ ਹਨ। ਬਲਰਾਜ ਨੇ ਚਾਕ ਨਾਲ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਤਸਵੀਰ ਬਣਾ ਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।
ਈਟੀਵੀ ਭਾਰਤ ਨਾਲ ਫੋਨ ਉੱਤੇ ਗੱਲਬਾਤ ਕਰਦਿਆਂ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਤਸਵੀਰ ਇਸ ਲਈ ਬਣਾਈ ਹੈ ਤਾਂ ਜੋ ਮਿਲਖਾ ਸਿੰਘ ਜਲਦ ਤੋਂ ਜਲਦ ਠੀਕ ਹੋ ਜਾਣ। ਕਿਉਂਕਿ ਪੂਰੇ ਦੇਸ਼ ਨੂੰ ਹਮੇਸ਼ਾਂ ਵਾਂਗ ਉਨ੍ਹਾਂ ਦੇ ਮਾਰਗ ਦਰਸ਼ਨ ਦੀ ਲੋੜ ਹੈ। ਮਿਲਖਾ ਸਿੰਘ ਕਈ ਨੌਜਵਾਨਾਂ ਲਈ ਪ੍ਰੇਰਣਾ ਬਣੇ ਹਨ ਤੇ ਉਨ੍ਹਾਂ ਨੂੰ ਵੇਖ ਕੇ ਕਈ ਨੌਜਵਾਨ ਖੇਡ ਪ੍ਰਤੀ ਆਕਰਸ਼ਤ ਹੋਏ ਹਨ।
ਦੱਸਣਯੋਗ ਹੈ ਕਿ ਮਿਲਖਾ ਸਿੰਘ ਦੀ ਸਿਹਤ 'ਚ ਲਗਾਤਾਰ ਸੁਧਾਰ ਆ ਰਿਹਾ ਹੈ। ਪੀਜੀਆਈ ਦੇ ਡਾਇਰੈਕਟਰ ਵੱਲੋਂ ਵੀ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਹੈ।
ਇਹ ਵੀ ਪੜ੍ਹੋ : ਗੁ. ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ