ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ 21 ਅਪ੍ਰੈਲ ਨੂੰ ਘੋਸ਼ਿਤ ਕੀਤੀ ਗਈ ਰਾਸ਼ਟਰੀ ਕੋਵਿਏਸ਼ਨ ਨੀਤੀ ਨੂੰ ਰੱਦ ਕਰਨ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕੰਪਨੀਆਂ ਨੂੰ ਕੋਵਿਸ਼ਿਲਡ ਅਤੇ ਕੋਵੈਕਸਿਨ ਦੀ ਕੀਮਤ ਰੱਦ ਕਰਨ ਅਤੇ ਕੇਂਦਰ ਸਰਕਾਰ ਤੋਂ ਮੁਫਤ ਟੀਕਾਕਰਣ ਦੀ ਮੰਗ ਕੀਤੀ ਗਈ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਲਾਅ ਦੇ ਵਿਦਿਆਰਥੀ ਅਭਿਸ਼ੇਕ ਮਲਹੋਤਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਇਕ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ ਕਿ ਕੋਵੀਸ਼ੀਲਡ ਨੇ ਨਿੱਜੀ ਦਰਾਂ ਜੋ ਹਸਪਤਾਲਾਂ ਨੂੰ ਦਿੱਤੀਆਂ ਹਨ ਉਹ ਵਿਸ਼ਵ ਭਰ ਵਿੱਚ ਸਭ ਤੋਂ ਮਹਿੰਗੀਆਂ ਹਨ।
ਇਸ ਲਈ, ਟੀਕਾਕਰਣ ਦਾ ਸਾਰਾ ਕੰਮ ਸੂਬਾ ਸਰਕਾਰ ਦੁਆਰਾ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਨੂੰ ਵੈਕਸਿਨ ਮੁਫ਼ਤ ਮੁਹਇਆ ਕਰਵਾਉਣੀ ਚਾਹੀਦੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਕਿਸ ਤਰ੍ਹਾਂ ਉਮਰ ਦੇ ਅਧਾਰ ਤੇ ਲੋਕਾਂ ਨਾਲ ਵਿਤਕਰਾ ਕਰ ਸਕਦੀ ਹੈ। ਜੇਕਰ 45 ਸਾਲ ਤੋਂ ਵੱਧ ਉਮਰ ਵਾਲਿਆ ਨੂੰ ਮੁਫ਼ਤ ਟੀਕਾ ਲਗਾਇਆ ਗਿਆ ਹੈ ਤੇ ਬਾਕਿ ਉਮਰ ਦੇ ਲੋਕਾਂ ਨੂੰ ਸੂਬੇ ਦੇ ਭਰੋਸੇ ਕਿਉਂ ਛੱਡਿਆ ਜਾ ਰਿਹਾ ਹੈ।