ਪੰਜਾਬ

punjab

ETV Bharat / city

ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਮੌਕੇ ਔਰਤਾਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ - ਬੱਸਾਂ ਚ ਮੁਫਤ ’ਚ ਸਫਰ

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਨੂੰ ਖਾਸ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਰੱਖੜੀ ਦੇ ਖਾਸ ਮੌਕੇ ’ਤੇ ਯੂਟੀ ਦੀਆਂ ਔਰਤਾਂ ਬੱਸਾਂ ਚ ਮੁਫਤ ’ਚ ਸਫਰ ਕਰ ਸਕਣਗੀਆਂ।

ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਮੌਕੇ ਔਰਤਾਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ
ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਮੌਕੇ ਔਰਤਾਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ

By

Published : Aug 21, 2021, 10:51 AM IST

Updated : Aug 21, 2021, 5:24 PM IST

ਚੰਡੀਗੜ੍ਹ:ਰੱਖੜੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਭੈਣਾਂ ਨੂੰ ਖਾਸ ਤੋਹਫਾ ਦਿੱਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਯੂਟੀ ਦੀਆਂ ਔਰਤਾਂ ਨੂੰ ਬੱਸਾਂ ਚ ਮੁਫਤ ਯਾਤਰਾ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ: ਰੱਖੜੀ ਤੋਂ ਪਹਿਲਾਂ ਭਾਰਤੀ ਰੇਲਵੇ ਨੇ ਦਿੱਤਾ ਇਹ ਵੱਡਾ ਝਟਕਾ

ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਸਾਰੇ ਕੰਡਕਟਰਾਂ, ਡਰਾਈਵਰਾਂ ਅਤੇ ਇੰਸਪੈਕਟਰਾਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਕਿਹਾ ਹੈ ਕਿ 22 ਅਗਸਤ ਰੱਖੜੀ ਦੇ ਮੌਕੇ ਚ ਔਰਤਾਂ ਨੂੰ ਸਾਰੀਆਂ ਲੋਕਲ ਏਸੀ ਅਤੇ ਨਾਨ ਏਸੀ, ਸੀਟੀਯੂ ਬੱਸਾਂ ਚ ਔਰਤਾਂ ਤੋਂ ਕਿਰਾਇਆ ਨਹੀਂ ਲਇਆ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਵੀ ਕਹਿਣਾ ਹੈ ਕਿ ਜਿਹੜੀਆਂ ਔਰਤਾਂ ਦੂਰ ਦਾ ਸਫਰ ਕਰਨਗੀਆਂ ਉਨ੍ਹਾਂ ਨੂੰ ਬੱਸ ਦਾ ਕਿਰਾਇਆ ਦੇਣਾ ਪਵੇਗਾ।

ਕਾਬਿਲੇਗੌਰ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਬਜ਼ਾਰਾਂ ਚ ਕਾਫੀ ਰੌਣਕਾਂ ਲੱਗੀਆਂ ਹੋਈਆਂ ਹਨ। ਭੈਣਾਂ ਵੱਲੋਂ ਭਰਾਵਾਂ ਲ਼ਈ ਰੱਖੜੀਆਂ ਖਰੀਦੀਆਂ ਜਾ ਰਹੀਆਂ ਹਨ। ਜਿਸ ਨਾਲ ਦੁਕਾਨਦਾਰਾਂ ਦੇ ਚਿਹਰੇ ਵੀ ਖਿੜੇ ਹੋਏ ਹਨ।

ਇਹ ਵੀ ਪੜੋ: ਕੀ ਤੁਸੀਂ ਦੇਖੀ ਹੈ ਦੁਨੀਆਂ ਦੀ ਸਭ ਤੋਂ ਛੋਟੀ ਜੀਪ ?

Last Updated : Aug 21, 2021, 5:24 PM IST

ABOUT THE AUTHOR

...view details