ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਦੇ ਵੱਧ ਰਹੇ ਕਹਿਰ ਦੇ ਦੌਰਾਨ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲਿਆ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਕੋਰੋਨਾ ਟੈਸਟ ਨਿੱਜੀ ਲੈਬ 'ਚ ਕਰਵਾਉਣ ਦੀ ਖੁੱਲ੍ਹ ਦਿੱਤੀ ਅਤੇ ਇਸੇ ਨਾਲ ਹੀ ਟੈਸਟ ਦੀ ਕੀਮਤ ਵੀ ਘਟਾ ਕੇ ਦੋ ਹਜ਼ਾਰ ਕਰ ਦਿੱਤੀ ਗਈ ਹੈ।
ਹੁਣ ਦੋ ਹਜ਼ਾਰ ਰੁਪਏ ਦੇ ਵਿੱਚ ਹੋਵੇਗਾ ਕੋਰੋਨਾ ਦਾ ਟੈਸਟ - ਕੋਰੋਨਾ ਟੈਸਟ
ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਦੇ ਵੱਧ ਰਹੇ ਕਹਿਰ ਵਿੱਚ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲਿਆ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਕੋਰੋਨਾ ਟੈਸਟ ਨਿੱਜੀ ਲੈਬ 'ਚ ਕਰਵਾਉਣ ਦੀ ਖੁੱਲ੍ਹ ਦਿੱਤੀ ਅਤੇ ਇਸੇ ਨਾਲ ਹੀ ਟੈਸਟ ਦੀ ਕੀਮਤ ਵੀ ਘਟਾ ਕੇ ਦੋ ਹਜ਼ਾਰ ਕਰ ਦਿੱਤੀ ਗਈ ਹੈ।
ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਹੀ ਪ੍ਰਸ਼ਾਸਨ ਨੇ ਨਿੱਜੀ ਲੈਬਾਂ ਵਿੱਚ ਕੋਰੋਨਾ ਟੈਸਟ ਕਰਵਾਉਣ ਦੀ ਖੁੱਲ੍ਹ ਦੇਣ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਨਿੱਜੀ ਲੈਬ ਵਿੱਚ ਕੋਰੋਨਾ ਟੈਸਟ ਕਰਵਾਉਣ ਲਈ ਟੈਸਟ ਦੀ ਕੀਮਤ ਲਗਭਗ ਅੱਧੀ ਕਰਦੇ ਹੋਏ ਦੋ ਹਜ਼ਾਰ ਕਰ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਦੇਸ਼ ਵਿੱਚ ਨਿੱਜੀ ਲੈਬਾਂ ਤੋਂ ਕੋਰੋਨਾ ਟੈਸਟ ਕਰਵਾਉਣ ਦੀ ਕੀਮਤ 4500 ਰੁਪਏ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੂੰ ਟੈਸਟ ਕਰਵਾਉਣ ਵਿੱਚ ਦਿੱਕਤ ਆ ਰਹੀ ਹੈ। ਇਸੇ ਨੂੰ ਧਿਆਨ ਵਿੱਚ ਰੱਖ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਮਤ ਘੱਟ ਕਰਨ ਦਾ ਫੈਸਲਾ ਲਿਆ ਹੈ। ਇਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਟੈਸਟ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਕਮੀ ਆਵੇਗੀ। ਕੀਮਤ ਘੱਟ ਹੋ ਜਾਣ ਨਾਲ ਵਧੇਰੇ ਲੋਕ ਕੋਰੋਨਾ ਟੈਸਟ ਕਰਵਾ ਸਕਣਗੇ, ਜਿਸ ਨਾਲ ਕੋੋਰੋਨਾ ਪੀੜਤਾਂ ਦੀ ਗਿਣਤੀ ਦਾ ਵਧੀਆ ਤਰੀਕੇ ਨਾਲ ਪਤਾ ਲੱਗ ਸਕੇ ਅਤੇ ਇਸ ਬਿਮਾਰੀ ਦੀ ਢੁਕਵੀਂ ਜਾਣਕਾਰੀ ਮਿਲ ਸਕੇਗੀ।