ਚੰਡੀਗੜ੍ਹ : ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਕਈ ਤਰ੍ਹਾਂ ਦੇ ਕਦਮ ਚੁੱਕ ਰਿਹਾ ਹੈ। ਇਨ੍ਹਾਂ ਉਪਰਾਲਿਆਂ ਨੂੰ ਲੈ ਕੇ ਕਈ ਤਰ੍ਹਾਂ ਦੇ ਖ਼ਦਸ਼ੇ ਵੀ ਖੜ੍ਹੇ ਗਏ ਹਨ। ਇਨ੍ਹਾਂ ਖ਼ਦਸ਼ਿਆ ਬਾਰੇ ਸਾਬਕਾ ਰੇਲ ਮੰਤਰੀ ਅਤੇ ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਪਵਨ ਕੁਮਾਰ ਬਾਂਸਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਦੇ ਟਾਕਰੇ ਲਈ ਆਪਣੀ ਰਣਨੀਤੀ ਨੂੰ ਕਰੇ ਤਬਦੀਲ: ਬਾਂਸਲ ਉਨ੍ਹਾਂ ਆਪਣੀ ਗੱਲਬਾਤ ਦੌਰਾਨ ਕਿਹਾ ਕਿ ਜਿਸ ਤਰ੍ਹਾਂ ਪ੍ਰਸ਼ਾਸਨ ਕੋਰੋਨਾ ਵਾਇਰਸ ਦਾ ਟਾਕਰਾ ਕਰ ਰਿਹਾ ਹੈ, ਉਸ ਵਿੱਚ ਹੁਣ ਬਦਲਾ ਅਤੇ ਨਵੀਣਗੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਪ੍ਰਸ਼ਾਸਨ ਨੂੰ ਚੰਡੀਗੜ੍ਹ ਨੂੰ ਇੱਕ ਜ਼ਿਲ੍ਹਾ ਇਕਾਈ ਮੰਨ ਕੇ ਕੰਮ ਨਹੀਂ ਕਰਨਾ ਚਾਹੀਦਾ ਸਗੋਂ ਸ਼ਹਿਰ ਨੂੰ ਜੋਨਾਂ ਵਿੱਚ ਵੰਡਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਵੱਧ ਕੇਸ ਹਨ ਜਿਵੇਂ ਕਿ ਧਨਾਸ, ਬਾਪੂਧਾਮ ਅਤੇ ਸੈਕਟਰ 30-ਬੀ ਨੂੰ ਪੂਰਨ ਤੌਰ 'ਤੇ ਸੀਲ ਕਰ ਕੇ ਰੈੱਡ ਜੋਨ ਬਣਾ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਜਿੱਥੇ ਹਾਲੇ ਤੱਕ ਕੋਈ ਵੀ ਕੇਸ ਨਹੀਂ ਹੈ ਸੈਕਟਰ 1 ਤੋਂ 10 ਤੱਕ ਨੂੰ ਗਰੀਨ ਜੋਨ ਐਲਾਨ ਕਰ ਦੇਣਾ ਚਾਹੀਦਾ ਹੈ।
ਪਵਨ ਕੁਮਾਰ ਬਾਂਸਲ ਨੇ ਪੰਜਾਬ ਯੂਨੀਵਰਿਸਟੀ ਦੇ ਵਿਦਿਆਰਥੀ ਹੋਸਟਲਾਂ ਨੂੰ ਇਕਾਂਤਵਾਸ ਸੈਂਟਰਾਂ ਵਿੱਚ ਤਬਦੀਲ ਕਰਨ ਦੇ ਪ੍ਰਸ਼ਾਸਨ ਦੇ ਫੈਸਲੇ 'ਤੇ ਵੀ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਰਕਾਰੀ ਪ੍ਰਾਹੁਣਾ ਘਰ, ਸੁਮਦਾਇਕ ਕੇਂਦਰ ਸਮੇਤ ਬਹੁਤ ਸਾਰੀਆਂ ਥਾਵਾਂ ਹਨ ਜਿਨ੍ਹਾਂ ਨੂੰ ਇਸ ਕੰਮ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੋਸਟਲਾਂ ਨੂੰ ਖਾਲੀ ਕਰਵਾਉਣ ਨਾਲ ਵਿਦਿਆਰਥੀਆਂ ਲਈ ਖ਼ਤਰੇ ਭਰਿਆ ਹੈ।
ਕਾਂਗਰਸ ਪਾਰਟੀ ਤੇ ਲੋਕ ਸਭਾ ਮੈਂਬਰ ਕਿਰਨ ਖੇਰ ਵਿੱਚ ਚੱਲ ਰਹੀ ਸਿਆਸੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਗੇ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਇਸ ਤਰ੍ਹਾਂ ਦੇ ਮੌਕੇ ਆਉਂਦੇ ਰਹਿੰਦੇ ਪਰ ਕਿਸੇ ਨੂੰ ਵੀ ਐਨਾ ਉਤੇਜਿਤ ਨਹੀਂ ਹੋਣਾ ਚਾਹੀਦਾ।