ਪੰਜਾਬ

punjab

ETV Bharat / city

ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਐਮਰਜੈਂਸੀ ਬੈਠਕ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ - ਚੰਡੀਗੜ੍ਹ ਪ੍ਰਸ਼ਾਸਨ

ਯੂਟੀ ਵਿੱਚ ਲਗਾਤਾਰ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਐਮਰਜੈਂਸੀ ਮੀਟਿੰਗ ਕਰਨ ਦੀ ਤਿਆਰੀ ਕਰ ਰਿਹਾ ਹੈ। ਜਿਸ ਵਿੱਚ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਪਹਿਲੇ ਵਰਗੀ ਕੋਈ ਪਾਬੰਦੀ ਵੀ ਲੱਗ ਸਕਦੀ ਹੈ।

ਫ਼ੋਟੋ
ਫ਼ੋਟੋ

By

Published : Mar 20, 2021, 9:59 PM IST

ਚੰਡੀਗੜ੍ਹ: ਯੂਟੀ ਵਿੱਚ ਲਗਾਤਾਰ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਐਮਰਜੈਂਸੀ ਮੀਟਿੰਗ ਕਰਨ ਦੀ ਤਿਆਰੀ ਕਰ ਰਿਹਾ ਹੈ, ਜਿਸ ਵਿੱਚ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਪਹਿਲਾਂ ਵਰਗੀ ਕੋਈ ਪਾਬੰਦੀ ਲੱਗ ਸਕਦੀ ਹੈ। ਚੰਡੀਗੜ੍ਹ ਵਿੱਚ ਇਸ ਨੂੰ ਲੈ ਕੇ ਇੱਕ ਪ੍ਰੋਗਰਾਮ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਖਤੀ ਵਰਤੀ ਜਾਵੇਗੀ।

ਕੋਵਿਡ ਕੇਸਾਂ 'ਤੇ ਐਮਰਜੈਂਸੀ ਬੈਠਕ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਤਰਜ਼ ਉੱਤੇ ਚੰਡੀਗੜ੍ਹ ਵਿੱਚ ਵੀ ਹੁਣ ਨਾਈਟ ਕਰਫਿਊ ਲੱਗ ਸਕਦਾ ਹੈ। ਇਸ ਦੇ ਨਾਲ ਹੀ ਸਿਨੇਮਾਘਰ ਮਾਲ ਵਿੱਚ ਲੋਕਾਂ ਦੀ ਗਿਣਤੀ ਘੱਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਲੋਕ ਕੋਵਿਡ-19 ਦੇ ਨੇਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਜੋ ਲੋਕ ਮਾਸਕ ਅਤੇ ਸਮਾਜਿਕ ਦੂਰੀ ਦਾ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਚਲਾਣ ਕੱਟੇ ਜਾ ਰਹੇ ਹਨ।

ਇਸ ਦੇ ਨਾਲ ਹੀ ਸਲਾਹਕਾਰ ਮਨੋਜ ਪਰਿਦਾ ਨੇ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਲੋਕ ਅੱਗੇ ਨਹੀਂ ਜਾ ਰਹੇ। ਲੋਕਾਂ ਵਿੱਚ ਵੈਕਸੀਨੇਸ਼ਨ ਨੂੰ ਲੈ ਕੇ ਕਾਫੀ ਡਰ ਹੈ, ਜੋ ਕਿ ਗ਼ਲਤ ਹੈ, ਲੋਕਾਂ ਨੂੰ ਵੈਕਸੀਨੇਸ਼ਨ ਦੇ ਲਈ ਅੱਗੇ ਆਉਣਾ ਚਾਹੀਦਾ ਹੈ।

ABOUT THE AUTHOR

...view details