ਚੰਡੀਗੜ੍ਹ: ਭਾਜਪਾ ਵੱਲੋਂ ਸ਼ਹਿਰ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ 'ਚ ਭਾਰੀ ਗਿਣਤੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਦੇ ਭਾਜਪਾ ਆਗੂ ਸੰਜੈ ਟੰਡਨ ਨੇ ਦੱਸਿਆ ਕਿ ਭਾਜਪਾ ਇਕਾਈ ਵੱਲੋਂ ਇਹ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਲੋਕਾਂ ਨੂੰ ਕਾਨੂੰਨ ਬਾਰੇ ਜਾਣਕਾਰੀ ਦੇਣ ਲਈ ਆਯੋਜਿਤ ਕੀਤਾ ਗਿਆ ਹੈ। ਇਸ 'ਚ ਪਾਰਟੀ ਦੇ ਵਰਕਰਾਂ ਤੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਭਾਜਪਾ ਸਰਕਾਰ ਦੀ ਵੱਡੀ ਉਪਲੰਬਧੀ ਦੱਸ ਦੀਆਂ ਇਸ ਕਦਮ ਦੀ ਸਲਾਘਾ ਕੀਤੀ।
ਨਾਗਰਿਕਤਾ ਸੋਧ ਕਾਨੂੰਨ 'ਤੇ ਵਿਸ਼ੇਸ਼ ਸੈਮੀਨਾਰ ਹੋਰ ਪੜ੍ਹੋ :ਲੁਧਿਆਣਾ 'ਚ 70 ਵੀਂ ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼
ਸੰਜੈ ਨੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਦੱਸਦੇ ਹੋਏ ਕਿਹਾ ਕਿ CAA ਲੋਕਾਂ ਲਈ ਲਾਹੇਵੰਦ ਹੈ। ਇਸ ਰਾਹੀਂ ਸਾਲ 2014 ਤੋਂ ਪਹਿਲਾਂ ਦੇਸ਼ 'ਚ ਰਹਿਣ ਵਾਲੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ। ਇਸ ਕਾਨੂੰਨ ਰਾਹੀਂ ਕਿਸੇ ਵੀ ਭਾਈਚਾਰੇ ਦੇ ਲੋਕਾਂ ਦੀ ਨਾਗਰਿਕਤਾ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਵਿਰੋਧ ਧਿਰ ਇਸ ਕਾਨੂੰਨ ਦਾ ਵਿਰੋਧ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ, ਵਿਰੋਧੀ ਪਾਰਟੀਆਂ ਇਸ ਕਾਨੂੰਨ ਦੀ ਆੜ 'ਚ ਸਿਆਸਤ ਕਰ ਰਹੀਆਂ ਹਨ ਤੇ ਦੇਸ਼ 'ਚ ਹਿੰਸਕ ਮਾਹੌਲ ਸਿਰਜ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਅਤੇ ਭਾਜਪਾ ਵਰਕਰਾਂ ਨੂੰ ਹਿੰਸਕ ਪ੍ਰਦਰਸ਼ਨਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।