ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਸ਼ਹਿਰ ਦੇ ਪਸ਼ੂ ਪਾਲਕਾਂ ਨੂੰ ਭਾਰੀ ਸਮੱਸਿਆਵਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ।
ਚੰਡੀਗੜ੍ਹ ਕਰਫਿਊ: ਸ਼ਹਿਰ 'ਚ ਚਾਰੇ ਤੇ ਪਸ਼ੂ ਖੁਰਾਕ ਦੀਆਂ ਕੀਮਤਾਂ ਹੋਈਆਂ ਦੁੱਗਣੀਆਂ, ਪਸ਼ੂ ਪਾਲਕਾਂ ਲਈ ਬਣੀ ਮੁਸੀਬਤ ਪਸ਼ੂ ਪਾਲਕਾਂ ਨੇ ਗੱਲ ਕਰਦੇ ਹੋਏ ਦੱਸਿਆ ਕਿ ਜਿਸ ਦਿਨ ਤੋਂ ਚੰਡੀਗੜ੍ਹ 'ਚ ਕਰਫਿਊ ਲੱਗਿਆ ਹੈ, ਉਸ ਦਿਨ ਤੋਂ ਹੀ ਪਸ਼ੂਆਂ ਲਈ ਚਾਰੇ, ਤੂੜੀ ਅਤੇ ਵਿਸ਼ੇਸ਼ ਖੁਰਾਕ (ਫੀਡ) ਦੀਆਂ ਕੀਮਤਾਂ ਆਸਮਾਨ 'ਤੇ ਚੜ੍ਹ ਗਈਆਂ ਹਨ।
ਪਸ਼ੂ ਪਾਲਕਾਂ ਨੇ ਕਿਹਾ ਕਿ ਪਸ਼ੂਆਂ ਦੇ ਡਾਕਟਰ ਵੀ ਨਹੀਂ ਪਹੁੰਚ ਰਹੇ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਰੇ, ਤੂੜੀ ਅਤੇ ਹੋਰ ਵਸਤਾਂ ਦੀਆਂ ਕੀਮਤਾਂ ਦੁੱਗਣੀਆਂ ਵੱਧ ਗਈਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਸ਼ੂਆਂ ਦੀ ਖੁਰਾਕ ਘੱਟ ਕਰਨੀ ਪਈ ਹੈ। ਉਨ੍ਹਾਂ ਦੇ ਪਸ਼ੂਆਂ ਦੀ ਸਿਹਤ ਵੀ ਖਰਾਬ ਹੋ ਰਹੀ ਹੈ।
ਪਸ਼ੂ ਪਾਲਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੀਆਂ ਚੀਜ਼ਾਂ ਲਈ ਦੁੱਗਣੇ ਪੈਸੇ ਦੇਣੇ ਪੈ ਰਹੇ ਹਨ, ਪਰ ਉਨ੍ਹਾਂ ਦੇ ਦੁੱਧ ਦੀਆਂ ਕੀਮਤਾਂ ਪਹਿਲਾ ਵਾਂਗ ਸਥਿਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖਾਣ-ਪੀਣ ਅਤੇ ਰਾਸ਼ਨ ਦੀਆਂ ਕੀਮਤਾਂ ਵੀ ਦੁੱਗਣੀਆਂ ਹੋ ਗਈਆਂ ਹਨ।