ਚੰਡੀਹੜ੍ਹ : ਨਗਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਸਫ਼ਾਈ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਜੀ.ਪੀ.ਐੱਸ. ਘੜੀਆਂ ਬੰਨਣ ਦੇ ਦਿੱਤੇ ਗਏ ਹੁਕਮਾਂ ਦਾ ਵਿਰੋਧ ਕਰ ਰਹੇ ਹਨ।
ਚੰਡੀਗੜ੍ਹ:ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਸਫਾਈ ਕਰਮਚਾਰੀਆਂ ਨੇ ਦਿੱਤਾ ਧਰਨਾ ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਘੜੀਆਂ ਬੰਨਣ ਦਾ ਫ਼ੈਸਲਾ ਨਗਰ ਨਿਗਮ ਤੁਰੰਤ ਵਾਪਿਸ ਲਵੇ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਫ਼ਾਈ ਕਰਮਚਾਰੀ ਯੂਨੀਅਨ ਦੇ ਜਰਨਲ ਸਕੱਤਰ ਓਮ ਪਾਲ ਸਿੰਘ ਨੇ ਕਿਹਾ ਕਿ ਨਗਰ ਨਿਗਮ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੀ.ਪੀ.ਐੱਸ. ਘੜੀਆਂ ਬੰਨਣ ਲਈ ਸਫ਼ਾਈ ਕਰਮਚਾਰੀਆਂ ਨੂੰ ਮਜ਼ਬੂਰ ਕਰ ਰਹੀ ਹੈ, ਜੋ ਕਿ ਸਿਰਾ ਸਰ ਸਫ਼ਾਈ ਮਜ਼ਦੂਰਾਂ ਨਾਲ ਧੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਸਿੱਖਿਆ ਲਈ ਕੀਤੇ ਗਏ ਐਲਾਨਾਂ ਦਾ ਲੇਖਾ-ਜੋਖਾ
ਉਨ੍ਹਾਂ ਕਿਹਾ ਕਿ ਇਹ ਘੜੀਆਂ ਪਹਿਲਾ ਨਿਗਮ ਉੱਚ ਅਧਿਕਾਰੀਆਂ ਨੂੰ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਨੇ ਇਹ ਫ਼ੈਸਲਾ ਵਾਪਿਸ ਨਾ ਲਿਆ ਤਾਂ ਉਹ ਆਪਣੇ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨਗੇ।