ਚੰਡੀਗੜ੍ਹ: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜੇ ਦੱਸਦੇ ਹਨ ਕਿ ਲੋਕਾਂ ਨੇ ਕੇਜਰੀਵਾਲ ਮਾਡਲ ਆਫ ਗਵਰਨਸ ਦੀ ਜਿੱਤ ਹੈ । ਪਿਛਲੇ 25 ਸਾਲਾਂ ਤੋਂ ਕਦੇ ਕਾਂਗਰਸ ਅਤੇ ਕਦੇ ਬੀਜੇਪੀ ਇਹੀ ਚਲਦਾ ਰਿਹਾ ਸੀ ਪਰ ਹੁਣ ਲੋਕਾਂ ਨੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ ਦਾ ਮਨ ਬਣਾਇਆ ਹੈ।
ਲੋਕਾਂ ਨੇ ਕੇਜਰੀਵਾਲ ਨੂੰ ਜਿੱਤਿਆ- ਚੱਢਾ
ਪ੍ਰੈਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਦੋਹਾਂ ਵੱਡੀ ਪਾਰਟੀਆਂ ਨੂੰ ਹਰਾ ਕੇ ਕੇਜਰੀਵਾਲ ਦੀ ਪਾਰਟੀ ਨੂੰ ਜਿਤਾਇਆ ਹੈ। ਰੁਝਾਨ ਸਪਸ਼ਟ ਕਰ ਰਿਹਾ ਹੈ ਕਿ ਲੋਕਾਂ ਦੇ ਮਨ ਚ ਇੱਕ ਹੀ ਆਵਾਜ ਹੈ ਇੱਕ ਮੌਕਾ ਕੇਜਰੀਵਾਲ। ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਨਾਲ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਦਾ ਵੀ ਧੰਨਵਾਦ ਕਰਦਾ ਹਾਂ।
ਉਨ੍ਹਾਂ ਇਹ ਵੀ ਕਿਹਾ ਕਿ ਨਤੀਜਿਆਂ ਦੇ ਸਮਾਪਤੀ ਤੋਂ ਬਾਅਦ ਮੀਡੀਆ ਤੋਂ ਡਿਟੇਲ ਚ ਗੱਲ ਕੀਤੀ ਜਾਵੇਗੀ। ਸ਼ੁਰੂਆਤੀ ਰੁਝਾਨ ਦੱਸਦੇ ਹਨ ਕਿ ਲੋਕਾਂ ਨੇ ਇੱਕ ਮੌਕਾ ਕੇਜਰੀਵਾਲ ਨੂੰ ਦੇਣ ਬਾਰੇ ਸੋਚਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵਿਚਾਰ ਚੰਡੀਗੜ੍ਹ ਦਾ ਉਹੀ ਵਿਚਾਰ ਪੰਜਾਬ ਦਾ ਵੀ ਹੈ।
ਇਹ ਵੀ ਪੜੋ:Assembly elections 2022: ਕੈਪਟਨ,ਭਾਜਪਾ ਤੇ ਢੀਂਡਸਾ ਮਿਲਕੇ ਲੜਨਗੇ ਚੋਣਾਂ
ਕਾਬਿਲੇਗੌਰ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Election) ਲਈ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ 9 ਗਿਣਤੀ ਕੇਂਦਰ (Chandigarh Election counting centers) ਬਣਾਏ ਗਏ ਹਨ। ਦੱਸ ਦਈਏ ਕਿ ਨਗਰ ਨਿਗਮ ਚੋਣਾਂ 2021 24 ਦਸੰਬਰ ਨੂੰ ਹੋਈਆਂ ਸੀ। ਜਿਸ ਵਿੱਚ 200 ਤੋਂ ਵੱਧ ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਹੈ। ਫਿਲਹਾਲ ਚੋਣਾਂ ’ਚ ਬੀਜੇਪੀ ਅਤੇ ਕਾਂਗਰਸ ਨੂੰ ਪਿੱਛੇ ਛੱਡ ਕੇ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਹੁਣ ਤੱਕ ਆਮ ਆਦਮੀ ਪਾਰਟੀ ਦੇ 14 ਉਮੀਦਵਾਰਾਂ ਨੂੰ ਜਿੱਤ ਹਾਸਿਲ ਹੋਈ ਹੈ।