ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੋਟਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ। ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ। ਕਿਉਂਕਿ ਕਿਸੇ ਵੀ ਪਾਰਟੀ ਨੂੰ ਬਹੁਮਤ ਲਈ 35 ਵਿੱਚੋਂ 18 ਸੀਟਾਂ ਚਾਹੀਦੀਆਂ ਸਨ। ਅੰਤਿਮ ਨਤੀਜਿਆਂ 'ਚ ਆਮ ਆਦਮੀ ਪਾਰਟੀ ਕਾਂਗਰਸ ਅਤੇ ਬੀਜੇਪੀ ਨੂੰ ਪਛਾੜ ਪਹਿਲੇ ਨੰਬਰ 'ਤੇ ਰਹੀ ਹੈ।
ਇਸਦੀ ਖੁਸ਼ੀ ਜਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਟਵਿੱਟਰ ਕਰ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੀ ਹੈ। ਆਪ ਦੇ ਉਮੀਦਵਾਰਾਂ ਨੇ ਭਾਜਪਾ ਦੇ ਮੌਜੂਦਾ ਮੇਅਰ ਅਤੇ 2 ਸਾਬਕਾ ਮੇਅਰਾਂ ਨੂੰ ਹਰਾਇਆ। 'ਆਪ' ਦੇ ਉਮੀਦਵਾਰ ਨੇ BJYM ਦੇ ਪ੍ਰਧਾਨ ਨੂੰ ਹਰਾਇਆ। ਸਿਰਫ਼ ਕੇਜਰੀਵਾਲ ਹੀ ਮੋਦੀ ਨੂੰ ਹਰਾ ਸਕਦਾ ਹੈ!
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣ ’ਚ ਆਪ ਦੀ ਇਹ ਜਿੱਤ ਪੰਜਾਬ ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਆਮ ਆਦਮੀ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਬਹੁਤ ਬਹੁਤ ਵਧਾਈ। ਇਸ ਵਾਰ ਪੰਜਾਬ ਬਦਲਾਅ ਦੇ ਲਈ ਤਿਆਰ ਹੈ।
ਦਿੱਲੀ ਦੀ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ’ਚ ਉਨ੍ਹਾਂ ਦੀ ਅਗਵਾਈ ’ਤੇ ਭਰੋਸਾ ਜਤਾਇਆ ਹੈ। ਇਸ ਦੇ ਲਈ ਚੰਡੀਗੜ੍ਹ ਦੇ ਇੱਕ-ਇੱਕ ਵੋਟਰ ਦਾ ਤਹਿਦਿਲੋਂ ਧੰਨਵਾਦ ਕੀਤਾ ਹੈ। ਇਹ ਜਿੱਤ ਸੰਕੇਤ ਹੈ ਕਿ ਜੇਕਰ ਵਿਕਲਪ ਹੋ ਤਾਂ ਲੋਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਮੌਕਾ ਦੇਣਾ ਚਾਹੁੰਦੇ ਹਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਟਵੀਟ ਰਾਹੀ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਅਰਵਿੰਦ ਕੇਜਰੀਵਾਲ ਜੀ ਦੇ ਦਿੱਲੀ ਮਾਡਲ ’ਤੇ ਜਨਤਾ ਦੀ ਮੋਹਰ ਹੈ। ਦੇਸ਼ ਵੱਡੇ ਬਦਲਾਅ ਵੱਲ ਵਧ ਰਿਹਾ ਹੈ। ਜਾਤੀ ਧਰਮ ਦਾ ਚੱਕਰ ਛੱਡੋ ਆਮ ਆਦਮੀ ਪਾਰਟੀ ਦੇ ਨਾਲ ਨਾਅਤਾ ਜੋੜੋ।
ਭਗਵੰਤ ਮਾਨ ਨੇ ਵੋਟਰਾਂ ਦਾ ਕੀਤਾ ਧੰਨਵਾਦ