ਪੰਜਾਬ

punjab

ETV Bharat / city

ਚੰਡੀਗੜ੍ਹ PGI ਨੇ 40 ਮੀਟ੍ਰਿਕ ਟਨ ਆਕਸੀਜਨ ਸਪਲਾਈ ਦੀ ਕੀਤੀ ਮੰਗ - coronavirus update

ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਜਗਤ ਰਾਮ ਨੇ ਸਲਾਹਕਾਰ ਮਨੋਜ ਪਰੀਦਾ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਦੀ ਇੱਕ ਕਾਪੀ ਕੇਂਦਰ ਨੂੰ ਭੇਜ ਦਿੱਤੀ ਗਈ ਹੈ। ਇਸ ਵੇਲੇ ਪੀਜੀਆਈ ਨੂੰ 20 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਜਾਂਦੀ ਹੈ।

ਚੰਡੀਗੜ੍ਹ PGI ਨੇ 40 ਮੀਟ੍ਰਿਕ ਟਨ ਆਕਸੀਜਨ ਸਪਲਾਈ ਦੀ ਕੀਤੀ ਮੰਗ
ਚੰਡੀਗੜ੍ਹ PGI ਨੇ 40 ਮੀਟ੍ਰਿਕ ਟਨ ਆਕਸੀਜਨ ਸਪਲਾਈ ਦੀ ਕੀਤੀ ਮੰਗ

By

Published : May 9, 2021, 1:24 PM IST

ਚੰਡੀਗੜ੍ਹ:ਦੇਸ਼ ਭਰ ’ਚ ਕੋਰੋਨਾ ਦੀ ਦੂਜੀ ਲਹਿਰ ਬਹੁਤ ਤੇਜੀ ਨਾਲ ਫੈਲ ਰਹੀ ਹੈ ਤੇ ਇਸ ਦੌਰਾਨ ਦੇਸ਼ ਭਰ ’ਚ ਆਕਸੀਜਨ ਦੀ ਕਮੀ ਹੋ ਗਈ ਹੈ। ਉਥੇ ਹੀ ਪੀਜੀਆਈ ਨੇ ਪ੍ਰਸ਼ਾਸਨ ਦੇ ਸਾਹਮਣੇ 40 ਮੀਟ੍ਰਿਕ ਟਨ ਆਕਸੀਜਨ ਦੀ ਮੰਗ ਕੀਤੀ ਹੈ। ਇਸ ਦੇ ਲਈ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਜਗਤ ਰਾਮ ਨੇ ਸਲਾਹਕਾਰ ਮਨੋਜ ਪਰੀਦਾ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਦੀ ਇੱਕ ਕਾਪੀ ਕੇਂਦਰ ਨੂੰ ਭੇਜ ਦਿੱਤੀ ਗਈ ਹੈ। ਇਸ ਵੇਲੇ ਪੀਜੀਆਈ ਨੂੰ 20 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਜਾਂਦੀ ਹੈ।

ਵੀਪੀ ਸਿੰਘ ਬਦਨੌਰ ਨੇ ਕੀਤਾ ਟਵੀਟ

ਇਹ ਵੀ ਪੜੋ: ਕੈਪਟਨ ਨੇ ਕੋਰੋਨਾ ਨਾਲ ਨਜਿੱਠਣ ਲਈ ਮੰਗਿਆ ਡੇਰਾ ਰਾਧਾ ਸੁਆਮੀ ਬਿਆਸ ਦਾ ਸਹਿਯੋਗ

ਇਸ ਦੇ ਨਾਲ ਹੀ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਟਵੀਟ ਕੀਤਾ ਹੈ ਕਿ ਚੰਡੀਗੜ੍ਹ ਪੀਜੀਆਈ ਉੱਤਰ ਭਾਰਤ ਦੀ ਪ੍ਰਮੁੱਖ ਡਾਕਟਰੀ ਸੰਸਥਾ ਹੈ। ਚੰਡੀਗੜ੍ਹ ਪੀਜੀਆਈ ’ਚ ਖੂਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਆਕਸੀਜਨ ਸਪਲਾਈ ਦੀ ਕੋਈ ਘਾਟ ਨਹੀਂ ਹੈ।

ਚੰਡੀਗੜ੍ਹ ਪ੍ਰਸ਼ਾਸਨ ਸਾਰੇ ਹਸਪਤਾਲਾਂ ਨੂੰ ਦਿੱਤੀ ਜਾ ਰਹੀ ਸਪਲਾਈ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਤਿੰਨ ਮੀਟ੍ਰਿਕ ਟਨ ਆਕਸੀਜਨ ਚੰਡੀਗੜ੍ਹ ਭੇਜੀ ਜਾ ਰਹੀ ਹੈ।

ਇਹ ਵੀ ਪੜੋ: ਕੋਰੋਨਾ ਦੀ ਦੂਜੀ ਲਹਿਰ ਮੋਦੀ ਸਰਕਾਰ ਦੀ ਨੀਤੀ ਤੇ ਗਲਤ ਪਲਾਨਿੰਗ ਦਾ ਨਤੀਜਾ-ਲੈਨਸੈਂਟ ਦੀ ਰਿਪੋਰਟ

ABOUT THE AUTHOR

...view details