ਚੰਡੀਗੜ੍ਹ: ਸ਼ਹਿਰ ਦੇ ਵਿੱਚ ਲੌਕਡਾਊਨ ਲੱਗਿਆ ਹੋਇਆ ਹੈ ਪਰ ਇਸ ਦੇ ਨਾਲ ਹੀ ਰਿਆਇਤਾਂ ਵੀ ਮਿਲੀਆਂ ਹੋਈਆਂ ਹਨ, ਜਿਸ ਕਰਕੇ ਲੋਕ ਆਪਣੇ ਵਾਹਨਾਂ 'ਤੇ ਬਾਹਰ ਘੁੰਮ ਰਹੇ ਹਨ। ਦੱਸ ਦਈਏ ਕਿ ਲੋਕ ਐਮਐਚ ਦੀ ਗਾਈਡਲਾਈਨਜ਼ ਦੇ ਅਨੁਸਾਰ ਹੀ ਉਹ ਸਫਰ ਕਰ ਸਕਦੇ ਹਨ। ਜੋ ਵਿਅਕਤੀ ਇਨ੍ਹਾਂ ਨਿਯਮਾਂ ਨੂੰ ਅਣਦੇਖਾ ਕਰਦੇ ਹਨ, ਉਨ੍ਹਾਂ ਦੇ ਵਾਹਨ ਇੰਪਾਊਂਡ ਵੀ ਕੀਤੇ ਜਾ ਰਹੇ ਹਨ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਮਾਰਸ਼ਲ ਅਸ਼ੋਕ ਕੁਮਾਰ ਨੇ ਦੱਸਿਆ ਕਿ ਟ੍ਰੈਫ਼ਿਕ ਨਾਕਿਆਂ 'ਤੇ ਇਹ ਧਿਆਨ ਰੱਖਿਆ ਜਾਂਦਾ ਹੈ ਕਿ ਐਮਐਚ ਵੱਲੋਂ ਦਿੱਤੀਆਂ ਗਾਈਡਲਾਈਨਜ਼ ਦੀ ਪਾਲਣਾ ਹੋ ਰਹੀ ਹੈ ਜਾਂ ਫਿਰ ਨਹੀਂ। ਇਸ ਕਰਕੇ ਵਾਹਨਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।