ਚੰਡੀਗੜ੍ਹ: ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਕਾਰਨ ਭਿਆਨਕ ਹਾਦਸੇ ਵਾਪਰ ਚੁੱਕੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਨਸ਼ੇ ਵਿੱਚ ਗੱਡੀ ਚਲਾਉਣ ਤੋਂ ਗੁਰੇਜ਼ ਕੀਤਾ ਜਾਂਦਾ ਰਿਹਾ ਹੈ। ਇਸ ਲਈ ਪੁਲਿਸ ਵੱਲੋਂ ਚਾਲਾਨ ਰਾਹੀ ਜਾਂ ਫਿਰ ਕਾਨੂੰਨੀ ਕਾਰਵਾਈ ਰਾਹੀ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ਉੱਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਬਹੁਤ ਹੀ ਅਨੋਖੇ ਢੰਗ ਨਾਲ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਮੁਲਾਜ਼ਮ ਵੱਲੋਂ ਇੱਕ ਗੀਤ ਗਾਇਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਇਸ ਵੀਡੀਓ ਨੂੰ ਭੁਪਿੰਦਰ ਸਿੰਘ ਨਾਂ ਦੇ ਏਐਸਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ 'ਤੇ ਸਾਂਝਾ ਕੀਤਾ ਹੈ। ਗੀਤ ਲਿਖਿਆ ਅਤੇ ਗਾਇਆ ਵੀ ਭੁਪਿੰਦਰ ਸਿੰਘ ਵੱਲੋਂ ਹੀ ਗਿਆ ਹੈ। ਇਹ ਗੀਤ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਵੀ ਹੋ ਰਿਹਾ ਹੈ। 1
ਇਹ ਵੀ ਪੜੋ:ਵਿਰੋਧ ਵਜੋਂ ਵਿਧਾਇਕ ਨੂੰ ਚਾਬੀਆਂ ਸੌਂਪਣ ਪੁੱਜੇ ਟੈਕਸੀ ਯੂਨੀਅਨ ਦੇ ਮੈਂਬਰ, ਗੁਰਪ੍ਰੀਤ ਗੋਗੀ ਦੇ ਘਰ ਦਾ ਕੀਤਾ ਘਿਰਾਓ