ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਹੋਇਆ ਚੰਡੀਗੜ੍ਹ ਪ੍ਰਸ਼ਾਸਨ ਨੇ ਸਥਾਨਕ ਸਕੂਲਾਂ ਨੂੰ 31 ਮਾਰਚ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਵੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਂਗਣਵਾੜਈ ਕੇਂਦਰਾਂ ਦੇ ਬੱਚਿਆਂ ਲਈ 31 ਮਾਰਚ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।