ਪੰਜਾਬ

punjab

ETV Bharat / city

ਸਮਾਜ ਸੇਵੀ ਸੰਸਥਾਵਾਂ ਦਾ ਸ਼ਲਾਘਾਯੋਗ ਉਪਰਾਲਾ, ਲੋਕਾਂ ਤੱਕ ਪਹੁੰਚਾ ਰਹੀਆਂ ਭੋਜਨ - Chandigarh curfew

ਸ੍ਰੀ ਸ਼ਿਵ ਸਾਂਈ ਰਾਮ ਸੇਵਾ ਸਮਿਤੀ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜਵੰਦ ਲੋਕਾਂ ਤੱਕ ਭੋਜਨ ਪਹੁੰਚਾਇਆਂ ਜਾ ਰਿਹਾ ਹੈ।

ਚੰਡੀਗੜ੍ਹ: ਸਮਾਜ ਸੇਵੀ ਸੰਸਥਾਵਾਂ ਕਰਫਿਊ 'ਚ ਲੋੜਵੰਦ ਲੋਕਾਂ ਤੱਕ ਪਹੁੰਚਾ ਰਹੀਆਂ ਨੇ ਭੋਜਨ
ਚੰਡੀਗੜ੍ਹ: ਸਮਾਜ ਸੇਵੀ ਸੰਸਥਾਵਾਂ ਕਰਫਿਊ 'ਚ ਲੋੜਵੰਦ ਲੋਕਾਂ ਤੱਕ ਪਹੁੰਚਾ ਰਹੀਆਂ ਨੇ ਭੋਜਨ

By

Published : Mar 30, 2020, 9:37 PM IST

Updated : Mar 30, 2020, 9:51 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬਚਾਅ ਦੇ ਲਈ ਸ਼ਹਿਰ ਵਿੱਚ ਪ੍ਰਸ਼ਾਸਨ ਨੇ ਕਰਫਿਊ ਲਗਾਇਆ ਹੋਇਆ ਹੈ। ਇਸ ਕਰਫਿਊ ਦੌਰਾਨ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਭੋਜਨ ਦੀ ਪਰੇਸ਼ਾਨੀ ਆ ਰਹੀ ਹੈ। ਇਸ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਇਨ੍ਹਾਂ ਲੋਕਾਂ ਤੱਕ ਭੋਜਨ ਪਹੁੰਚਾ ਰਹੀਆਂ ਹਨ। ਇਸੇ ਤਰ੍ਹਾਂ ਹੀ 'ਸ੍ਰੀ ਸ਼ਿਵ ਸਾਂਈ ਰਾਮ ਸੇਵਾ ਸਮਿਤੀ' ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜਵੰਦ ਲੋਕਾਂ ਤੱਕ ਭੋਜਨ ਪਹੁੰਚਾ ਰਹੀ ਹੈ।

ਚੰਡੀਗੜ੍ਹ: ਸਮਾਜ ਸੇਵੀ ਸੰਸਥਾਵਾਂ ਕਰਫਿਊ 'ਚ ਲੋੜਵੰਦ ਲੋਕਾਂ ਤੱਕ ਪਹੁੰਚਾ ਰਹੀਆਂ ਨੇ ਭੋਜਨ

ਸੰਸਥਾ ਦੇ ਮੈਂਬਰ ਸਾਹਿਲ ਦੀਵਾਨ ਨੇ ਦੱਸਿਆ ਕਿ ਇਸ ਮਹਾਮਾਰੀ ਤੋਂ ਬਚਾਅ ਲਈ ਜਿੱਥੇ ਸਰਕਾਰ ਉਪਰਾਲੇ ਕਰ ਰਹੀ ਹੈ, ਉੱਥੇ ਹੀ ਆਮ ਲੋਕ ਵੀ ਇਸ ਬਿਮਾਰੀ ਵਿਰੁੱਧ ਲੜਾਈ ਵਿੱਚ ਡਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਹਰ ਰੋਜ਼ ਲੋੜਵੰਦ ਲੋਕਾਂ ਲਈ ਕਰਿਫਊ ਦੌਰਾਨ ਭੋਜਨ ਤਿਆਰ ਕਰ ਕੇ ਵਰਤਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਵਾਇਰਸ ਤੋਂ ਬਚਾਅ ਲਈ ਲੰਗਰ ਵਰਤਾਉਣ ਵਾਲੇ ਤੇ ਲੰਗਰ ਤਿਆਰ ਕਰਨ ਵਾਲੇ ਸੇਵਾਦਾਰਾਂ ਦੀ ਸਿਹਤ ਦਾ ਵੀ ਪੂਰਾ ਖਿਆਲ ਰੱਖਿਆ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਕਟ ਦੇ ਸਮੇਂ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਸ਼ਹਿਰ ਵਿੱਚ ਕੋਈ ਲੋੜਵੰਦ ਵਿਅਕਤੀ ਭੁੱਖਾ ਨਾ ਸੌਂ ਸਕੇ।

ਇਹ ਵੀ ਪੜ੍ਹੋ : ਕੋਵਿਡ-19: ਮੋਹਾਲੀ ਦੇ ਨਵਾਂ ਗਾਓਂ ਦਾ ਪਾਜ਼ੀਟਿਵ ਮਾਮਲਾ ਆਉਣ ਤੋਂ ਬਾਅਦ ਪਿੰਡ ਕੀਤਾ ਸੀਲ

Last Updated : Mar 30, 2020, 9:51 PM IST

ABOUT THE AUTHOR

...view details