ਚੰਡੀਗੜ੍ਹ: ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਨੂੰ ਲੌਕਡਾਊਨ ਕੀਤਾ ਗਿਆ ਹੈ ਇਸ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ, ਜਿਸ ਨਾਲ ਦਿਹਾੜੀ ਨਾਲ ਗੁਜ਼ਾਰਾ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਤੇ ਗ਼ਰੀਬ ਲੋਕਾਂ ਨੂੰ ਕਈ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਹਿਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਨੂੰ ਲੰਗਰ ਤੇ ਸੁੱਕਾ ਰਾਸ਼ਨ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਸਮਾਜ ਸੇਵੀ ਕੰਮ ਚੰਡੀਗੜ੍ਹ ਸ਼ਹਿਰ ਦੀ ਟ੍ਰੈਫਿਕ ਪੁਲਿਸ ਨੇ ਪ੍ਰੇਰਨਾ ਐਨਜੀਓ ਨਾਲ ਮਿਲ ਕੇ ਕੀਤਾ। ਸੈਕਟਰ 22 ਦੀ ਮਾਰਕੀਟ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਦਿੱਤਾ।
ਚੰਡੀਗੜ੍ਹ ਟ੍ਰੈਫਿਕ ਪੁਲਿਸ ਤੇ ਪ੍ਰੇਰਨਾ ਐਨਜੀਓ ਨੇ ਸੈਕਟਰ 22 'ਚ ਵੰਡਿਆ ਰਾਸ਼ਨ
ਚੰਡੀਗੜ੍ਹ ਸ਼ਹਿਰ ਦੀ ਟ੍ਰੈਫਿਕ ਪੁਲਿਸ ਨੇ ਪ੍ਰੇਰਨਾ ਐਨਜੀਓ ਨਾਲ ਮਿਲ ਕੇ ਸੈਕਟਰ 22 ਦੀ ਮਾਰਕੀਟ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਦਿੱਤਾ।
ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਲੌਕਡਾਊਨ ਦੀ ਸਥਿਤੀ ਹੋਣ ਨਾਲ ਗ਼ਰੀਬ ਪਰਿਵਾਰ ਤੇ ਰਿਕਸ਼ਾ ਚਲਾਕਾਂ ਨੂੰ ਰੋਟੀ ਲਈ ਬਹੁਤ ਹੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਉਨ੍ਹਾਂ ਪ੍ਰੇਰਨਾ ਐਨਜੀਓ ਨਾਲ ਰਾਬਤਾ ਕਰਕੇ ਗ਼ਰੀਬ ਪਰਿਵਾਰਾਂ ਤੇ ਲੋੜਵੰਦਾਂ ਤੱਕ ਸੁੱਕਾ ਰਾਸ਼ਨ ਦੇਣ ਦੀ ਮੁਹਿੰਮ ਨੂੰ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਰਾਸ਼ਨ ਦੇ ਵਿੱਚ ਆਟਾ, ਚਾਵਲ, ਦਾਲ ਤੇ ਹੋਰ ਵੀ ਜ਼ਰੂਰੀ ਚੀਜ਼ਾਂ ਮੌਜੂਦ ਹਨ। ਇਹ ਜੋ ਰਾਸ਼ਨ ਦਿੱਤਾ ਗਿਆ ਹੈ ਇਹ ਇੱਕ ਹਫ਼ਤੇ ਦਾ ਰਾਸ਼ਨ ਹੈ ਜਿਸ ਨਾਲ ਉਹ ਕੁਝ ਦਿਨ ਗੁਜ਼ਾਰਾ ਕਰ ਸਕਦੇ ਹਨ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਨਾਲ ਕਰੇਗੀ ਨਿਗਰਾਨੀ