ਮੁਹਾਲੀ: ਚੰਡੀਗੜ੍ਹ ਯੂਨੀਵਰਸਿਟੀ ਐਮਐਮਐਸ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਦੀ ਖਰੜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਤਿੰਨੋਂ ਹੀ ਮੁਲਜ਼ਮਾਂ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਚੌਥੇ ਮੁਲਜ਼ਮ ਸੰਜੀਵ ਸਿੰਘ ਨੂੰ ਵੀ ਖਰੜ ਕੋਰਟ ਵਿੱਚ ਪੰਜਾਬ ਪੁਲਿਸ ਦੀ ਅੱਜ ਪੇਸ਼ ਕੀਤਾ ਜਾਵੇਗਾ।
ਚੰਡੀਗੜ੍ਹ ਯੂਨੀਵਰਸਿਟੀ MMS ਮਾਮਲਾ: ਅੱਜ ਤਿੰਨ ਮੁਲਜ਼ਮਾਂ ਦੀ ਮੁਹਾਲੀ ਖਰੜ ਅਦਾਲਤ ਵਿੱਚ ਪੇਸ਼ੀ - Kharar Court of Mohali
ਚੰਡੀਗੜ੍ਹ ਯੂਨੀਵਰਸਿਟੀ ਦੇ ਤਿੰਨ ਮੁਲਜ਼ਮਾਂ ਨੂੰ ਮੁੜ ਮੁਹਾਲੀ ਦੀ ਖਰੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣੋ ਕੀ ਹੈ ਪੂਰਾ ਮਾਮਲਾ:ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ (girls viral video chandigarh university case) ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜੋ:ਆਪ ਵਿਧਾਇਕ ਉੱਤੇ ਸਖ਼ਤ ਚੰਡੀਗੜ੍ਹ ਪੁਲਿਸ, ਕੱਟਿਆ ਚਲਾਨ, ਜਾਣੋ ਕਾਰਨ