ਪੰਜਾਬ

punjab

ETV Bharat / city

ਹਰਿੰਦਰਪਾਲ ਚੰਦੂਮਾਜਰਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਘੇਰੀ ਕੈਪਟਨ ਸਰਕਾਰ - chandumajra targets captain govt

ਪੰਜਾਬ ਸਰਕਾਰ ਦਾ ਵਿਸ਼ੇਸ਼ ਇਜਲਾਸ 16 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 2 ਦਿਨਾਂ ਦੇ ਇਸ ਇਜਲਾਸ 'ਤੇ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਈ ਸਵਾਲ ਚੁੱਕੇ ਹਨ।

ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ
ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ

By

Published : Jan 15, 2020, 8:41 PM IST

ਚੰਡੀਗੜ੍ਹ: ਪੰਜਾਬ ਸਰਕਾਰ ਦਾ ਵਿਸ਼ੇਸ਼ ਇਜਲਾਸ 16 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 2 ਦਿਨਾਂ ਦੇ ਇਸ ਇਜਲਾਸ 'ਤੇ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਈ ਸਵਾਲ ਚੁੱਕੇ ਹਨ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਇਜਲਾਸ ਰੱਖਿਆ ਗਿਆ ਹੈ ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਇਸ ਇਜਲਾਸ ਦੇ ਬਾਰੇ ਮੀਡੀਆ ਤੋਂ ਹੀ ਪਤਾ ਚਲਿਆ ਹੈ।

ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ

ਇਸ ਮੌਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿਨ੍ਹਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਬਿਜਲੀ ਮੰਹਿਗੀ ਹੋ ਰਹੀ ਹੈ ਤੇ ਸਰਕਾਰ ਆਮ ਲੋਕਾਂ ਦੇ ਸਿਰ ਬਿਜਲੀ ਦਾ ਸਾਰਾ ਖਰਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਟਪਨ ਸਰਕਾਰ ਦੇ ਨਾਂਅ ਇੱਕ ਹੋਰ ਘਪਲਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਲ਼ੇ ਦਾ ਵੱਡਾ ਘਪਲਾ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦਾ ਇੱਕ ਵਫ਼ਦ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਪੁੱਜਿਆ।

ਇਸ ਵਫ਼ਦ ਨੇ ਰਾਜਪਾਲ ਤੋਂ ਕੋਇਲਾ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਕਿਸਾਨ ਕਰਜ਼, ਬੇਰੁਜਗਾਰ ਅਧਿਆਪਕ, ਭੂਜਲ ਯੋਜਨਾ ਸਣੇ ਕਈ ਵੱਡੇ-ਵੱਡੇ ਮੁੱਦਿਆ ਨੂੰ ਲੈ ਕੇ ਸਵਾਲ ਚੁੱਕੇ ਹਨ।

ABOUT THE AUTHOR

...view details