ਚੰਡੀਗੜ੍ਹ: ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਹਿਲਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ ਤੇ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਦੁਪਹਿਰ ਬਾਅਦ ਸ਼ਹਿਰ ਦੇ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲਿਆ। ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੇ ਚੱਲਦੇ ਮੌਸਮ ਵਿੱਚ ਬਦਲਾਅ ਆਇਆ ਹੈ, ਜਿਸ ਕਰਕੇ ਬੱਦਲ ਛਾਏ ਰਹੇ ਅਤੇ ਮੀਹ ਵੀ ਪਵੇਗਾ।
ਚੰਡੀਗੜ੍ਹ 'ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਪਿਆ ਮੀਂਹ - ਸ਼ਹਿਰ ਦਾ ਤਾਪਮਾਨ 33 ਡਿਗਰੀ ਸੈਲਸੀਅਸ
ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਹਿਲਾਂ ਹੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ ਤੇ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।
ਚੰਡੀਗੜ੍ਹ 'ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ
ਸ਼ਹਿਰ ਦਾ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਇਸ ਲਈ ਸ਼ਹਿਰ ਵਿੱਚ ਤੇਜ਼ ਹਵਾਵਾਂ ਦੇ ਚਲਦੇ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਗਈ। ਹਵਾਵਾਂ ਦੀ ਗਤੀ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਚੱਲ ਰਹੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਸਹਿਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਬਾਦਲ ਵੀ ਹੋਏ ਕੋਰੋਨਾ ਪੋਜ਼ਟਿਵ