ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਦੇ ਨੁਕਸਾਨ ਕਾਰਨ ਪੈਦਾ ਹੋਏ ਹਾਲਾਤ ‘ਚੋਂ ਕੱਢਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ 10 ਕਰੋੜ ਰੁਪਏ ਦੀ ਅੰਤਰਮ ਵਿੱਤੀ ਰਾਹਤ ਦੀ ਇੱਕ ਹੋਰ ਕਿਸ਼ਤ ਦਾ ਐਲਾਨ ਕੀਤਾ ਹੈ। ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (BOCW) ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਲਈ 3100 ਹਰੇਕ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
ਦੀਵਾਲੀ ਦੀ ਪੂਰਵ ਸੰਧਿਆ 'ਤੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, "ਰੋਸ਼ਨੀ ਦੇ ਤਿਉਹਾਰ 'ਤੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ 3100 ਰੁਪਏ ਦੀ ਵਿੱਤੀ ਗ੍ਰਾਂਟ ਇੱਕ ਸ਼ਗਨ ਹੈ।" (CM termed this grant a shagun to labour on Diwali)
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਕਤ ਰਾਸ਼ੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ (Grant will be transfered directly to bank account)। ਬੋਰਡ ਕੋਲ ਰਾਜ ਭਰ ਵਿੱਚ ਲਗਭਗ 3.17 ਲੱਖ ਰਜਿਸਟਰਡ ਉਸਾਰੀ ਕਾਮੇ ਹਨ ਅਤੇ ਇਸ ਵੰਡ 'ਤੇ 1000 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ ਹੈ। ਇਸ ਗਿਣਤੀ 'ਤੇ 90-100 ਕਰੋੜ ਦਾ ਖਰਚ ਹੈ।
ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਬੋਰਡ ਵੱਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।