ਚੰਡੀਗੜ੍ਹ: ਤੇਲ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ (Cabinet Minister Raj Kumar Verka) ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਵੇਰਕਾ ਨੇ ਤੇਲ ਕੀਮਤਾਂ ਨੂੰ ਲੈ ਕੇ ਦਿੱਤੇ ਇੱਕ ਬਿਆਨ ਦੇ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੇਣ ਦੇ ਸੰਕੇਤ ਦਿੱਤੇ ਹਨ। ਜਾਣਕਾਰੀ ਅਨੁਸਾਰ ਜਲਦ ਸਰਕਾਰ ਸੂਬੇ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਰਾਹਤ ਦੇ ਸਕਦੀ ਹੈ। ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਘੱਟ ਕਰਨ ਦਾ ਐਲਾਨ ਕਰ ਸਕਦੀ ਹੈ।
'ਤੇਲ ਕੀਮਤਾਂ ’ਤੇ ਚੰਨੀ ਸਰਕਾਰ ਦੇ ਸਕਦੀ ਹੈ ਵੱਡੀ ਰਾਹਤ'
ਸੂਬੇ ਦੇ ਵਿੱਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-diesel prices) ਨੂੂੰ ਲੈ ਕੇਮ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਚੰਨੀ ਸਰਕਾਰ ( Channi government) ਨੂੰ ਘੇਰਿਆ ਜਾ ਰਿਹਾ ਹੈ। ਇਸੇ ਦੌਰਾਨ ਹੀ ਪੰਜਾਬ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ (Cabinet Minister Raj Kumar Verka) ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਤੇਲ ਕੀਮਤਾਂ ਦੇ ਵਿੱਚ ਕੋਈ ਵੱਡੀ ਰਾਹਤ ਦੇਣ ਦੇ ਸੰਕੇਤ ਦਿੱਤੇ ਹਨ ਜਿਸ ਦਾ ਐਲਾਨ ਜਲਦ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ (State Government) ਤੇ ਤੇਲ ਕੀਮਤਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂ ਸਵਾਲ ਖੜ੍ਹੇ ਕਰ ਰਹੇ ਹਨ। ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਕਹਿਣੈ ਕਿ ਗੁਆਂਢੀ ਸੂਬਿਆਂ ਹਿਮਾਚਲ, ਹਰਿਆਣਾ ਦੇ ਵਿੱਚ ਤੇਲ ਕੀਮਤਾਂ ਘੱਟ ਹਨ ਇਸਦੇ ਨਾਲ ਹੀ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੇ ਵਿੱਚ ਵੀ ਤੇਲ ਕੀਮਤਾਂ ਘੱਟ ਕੀਤੀਆਂ ਗਈਆਂ ਹਨ ਜਿਸ ਦੇ ਚੱਲਦੇ ਸੂਬਾ ਸਰਕਾਰ ਨੂੰ ਵੀ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਸਿਆਸੀ ਆਗੂਆਂ ਦੇ ਵੱਲੋਂ ਸਰਕਾਰ ਤੋਂ ਤੇਲ ਕੀਮਤਾਂ ਉੱਪਰ ਵੈਟ ਘੱਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਵਿਰੋਧੀ ਦੇ ਪ੍ਰਤੀਕਰਮਾਂ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦਾ ਇਹ ਬਿਆਨ ਅਹਿਮ ਮੰਨਿਆ ਜਾ ਰਿਹਾ ਹੈ। ਚੰਨੀ ਸਰਕਾਰ ਸੂਬੇ ਦੇ ਲੋਕਾਂ ਨੂੰ ਤੇਲ ਕੀਮਤਾਂ ਨੂੰ ਲੈ ਕੇ ਭਲਕੇ ਕੋਈ ਵੱਡੀ ਰਾਹਤ ਦੇ ਸਕਦੀ ਹੈ।
ਇਹ ਵੀ ਪੜ੍ਹੋ:ਦੇਖੋ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦਾ ਅਸਰ