ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੋਵਿਡ-19 ਮਹਾਂਮਾਰੀ (Covid-19 pandemic) ਦੌਰਾਨ ਆਪਣੇ ਦੋਵੇਂ ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦਾ ਹੁਕਮ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ (Social Security), ਇਸਤਰੀ ਅਤੇ ਬਾਲ ਵਿਕਾਸ (Women and child development) ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤਾ ਹੈ।
ਐੈਸਸੀ ਤੇ ਹੋਰ ਈਡਬਲਿਊਐਸ ਕੁੜੀਆਂ ਬਾਰੇ ਕੀਤਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ-ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ।ਸ. ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।
ਧੜਾ-ਧੜ ਲੋਕਪੱਖੀ ਫੈਸਲੇ ਲੈ ਰਹੇ ਹਨ ਚੰਨੀ