ਚੰਡੀਗੜ੍ਹ: ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਕਈ ਵੱਡੇ ਵਾਅਦੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਿਤ ਸੂਬਾ ਹੈ ਅਤੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਵਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਕਈ ਵੱਡੇ ਵਾਅਦੇ ਕੀਤੇ ਗਏ ਜਿਨ੍ਹਾਂ ਵਿਚ ਦਲਿਤ ਭਾਈਚਾਰੇ ਨੂੰ ਆ ਰਹੀਆਂ ਔਕੜਾਂ ਨੂੰ ਹੱਲ ਕਰਨਾ ਆਦਿ ਹੈ ਅਤੇ ਇਸ ਤੋਂ ਇਲਾਵਾ ਪਾਣੀ ਦੇ ਪਿਛਲੇ ਪੰਜ ਸਾਲ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ। ਇਸ ਦੌਰਾਨ ਜਿਨ੍ਹਾਂ ਦੇ ਮੀਟਰ ਕੱਟੇ ਗਏ ਹਨ ਉਨ੍ਹਾਂ ਨੂੰ ਲੈ ਕੇ ਵੀ ਕਈ ਐਲਾਨ ਕੀਤੇ ਗਏ।
ਜਿਹੜੇ ਕੱਚੇ ਮੁਲਾਜ਼ਮ ਇਸ ਵੇਲੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਬੈਠੇ ਹਨ ਉਨ੍ਹਾਂ ਨੂੰ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਵਾਪਸ ਆਪਣੇ ਕੰਮਾਂ 'ਤੇ ਮੁੜ ਆਉਣ ਅਤੇ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਸੁਣ ਕੇ ਪਹਿਲ ਦੇ ਤੌਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।