ਚੰਡੀਗੜ੍ਹ:ਪੰਜਾਬ ਵਿੱਚ ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਪੰਜਾਬ ਦੇ ਲੀਡਰਾਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਆਉਣ-ਜਾਣ ਦਾ ਦੌਰ ਵੀ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ। ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।