ਪੰਜਾਬ

punjab

ETV Bharat / city

ਨਵੇਂ ਡਿਗਰੀ ਕਾਲਜਾਂ ਲਈ ਪੱਚੀ ਕਰੋੜ ਤੋਂ ਵੱਧ ਦੀ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਉਪਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ. ਇਸ ਦੇ ਚੱਲਦਿਆਂ ਸਰਕਾਰ ਵਲੋਂ ਆਉਣ ਵਾਲੇ ਵਿੱਤੀ ਸਾਲ ਲਈ ਨਵੇਂ ਡਿਗਰੀ ਕਾਲਜਾਂ ਨੂੰ ਰਕਮ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ.

ਨਵੇਂ ਡਿਗਰੀ ਕਾਲਜਾਂ ਲਈ ਪੱਚੀ ਕਰੋੜ ਤੋਂ ਵੱਧ ਦੀ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ
ਨਵੇਂ ਡਿਗਰੀ ਕਾਲਜਾਂ ਲਈ ਪੱਚੀ ਕਰੋੜ ਤੋਂ ਵੱਧ ਦੀ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ

By

Published : Aug 12, 2022, 6:17 PM IST

Updated : Aug 12, 2022, 8:08 PM IST

ਚੰਡੀਗੜ੍ਹ:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਥਾਪਿਤ ਕੀਤੇ ਜਾ ਰਹੇ ਨਵੇਂ ਡਿਗਰੀ ਕਾਲਜਾਂ ਨੂੰ ਵਿੱਤੀ ਸਾਲ 2022-23 ਦੌਰਾਨ 25.75 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੈ ਪੰਜਾਬ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣੇ ਇਸ ਮਿਸ਼ਨ ਤਹਿਤ ਵਿੱਤ ਵਿਭਾਗ ਨੇ ਰਾਜ ਵਿੱਚ ਸਥਾਪਤ ਕੀਤੇ ਜਾ ਰਹੇ 10 ਨਵੇਂ ਡਿਗਰੀ ਕਾਲਜਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ 30.23 ਕਰੋੜ ਰੁਪਏ ਦੀ ਹੋਰ ਗ੍ਰਾਂਟ ਵੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 22.5 ਕਰੋੜ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਲਈ 7.1 ਕਰੋੜ ਅਤੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਲਈ 6.2 ਕਰੋੜ ਰੁਪਏ ਸ਼ਾਮਿਲ ਹਨ।

ਨਵੇਂ ਡਿਗਰੀ ਕਾਲਜਾਂ ਨੂੰ ਜਾਰੀ ਕੀਤੇ ਜਾਣ ਵਾਲੇ ਫੰਡਾਂ ਦੇ ਵੇਰਵੇ ਸਾਂਝੇ ਕਰਦਿਆਂ ਸ. ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਨੇ ਚਾਲੂ ਵਿੱਤੀ ਸਾਲ ਦੌਰਾਨ ਸਰਕਾਰੀ ਕਾਲਜ ਅਬੋਹਰ (ਫਾਜ਼ਿਲਕਾ) ਲਈ 4.56 ਕਰੋੜ, ਸਰਕਾਰੀ ਕਾਲਜ ਮਹੈਂਣ ਆਨੰਦਪੁਰ ਸਾਹਿਬ, (ਰੋਪੜ) ਲਈ 4.26 ਕਰੋੜ, ਸਰਕਾਰੀ ਕਾਲਜ ਚੱਬੇਵਾਲ ਮੁਖਲਿਆਣਾ, ਹੁਸ਼ਿਆਰਪੁਰ ਲਈ 3.80 ਕਰੋੜ, ਸਰਕਾਰੀ ਗਰਲਜ਼ ਕਾਲਜ, ਮਲੇਰਕੋਟਲਾ ਲਈ 3.71 ਕਰੋੜ, ਸਰਕਾਰੀ ਕਾਲਜ ਸਿੱਧੂਪੁਰ, ਗੁਰਦਾਸਪੁਰ ਲਈ 1.97 ਕਰੋੜ, ਸਰਕਾਰੀ ਕਾਲਜ ਹੁਸਨੇਰ, ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ 1.86 ਕਰੋੜ, ਸਰਕਾਰੀ ਕਾਲਜ ਜਾਡਲਾ, ਸ਼ਹੀਦ ਭਗਤ ਸਿੰਘ ਨਗਰ ਲਈ 1.10 ਕਰੋੜ, ਸਰਕਾਰੀ ਕਾਲਜ ਢੋਲਬਾਹਾ, ਹੁਸ਼ਿਆਰਪੁਰ ਲਈ 65 ਲੱਖ, ਸਰਕਾਰੀ ਕਾਲਜ ਸ਼ਾਹਕੋਟ, ਜਲੰਧਰ ਲਈ 98 ਲੱਖ ਅਤੇ ਸਰਕਾਰੀ ਕਾਲਜ ਦਾਨੇਵਾਲਾ, ਮਲੋਟ ਲਈ 2.86 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮਿਆਰੀ ਸਿੱਖਿਆ ਨੂੰ ਮਾਨ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ 205.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ:ਫਰੀਦਕੋਟ ਤੋਂ ਬਾਅਦ ਬਟਾਲਾ ਪੁਲਿਸ ਦੇ ਅੜ੍ਹਿੱਕੇ ਆਇਆ ਲਾਰੈਂਸ

Last Updated : Aug 12, 2022, 8:08 PM IST

ABOUT THE AUTHOR

...view details