ਪੰਜਾਬ

punjab

ETV Bharat / city

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ - ਸਿਹਤ ਤੇ ਪਰਿਵਾਰ ਭਲਾਈ ਮੰਤਰੀ

ਪੰਜਾਬ ਕੈਬਨਿਟ ਦੇ ਨਵੇਂ ਵਿਸਥਾਰ 'ਚ ਚੇਤਨ ਸਿੰਘ ਜੌੜਾਮਾਜਰਾ ਨੇ ਮੰਤਰੀ ਬਣਾਉਣ 'ਤੇ ਆਪਣੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ 'ਚ ਹਾਜ਼ਰ ਰਹਿਣਗੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ

By

Published : Jul 6, 2022, 5:30 PM IST

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ

ਆਪਣੇ 'ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦਾ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।

ਇਹ ਵੀ ਪੜ੍ਹੋ:ਸੀਐੱਮ ਮਾਨ ਤੋਂ ਪਹਿਲਾਂ ਇਹ ਸਾਬਕਾ ਵਿਧਾਇਕ ਵੀ ਕਰਵਾ ਚੁੱਕੇ ਦੂਜਾ ਵਿਆਹ

For All Latest Updates

ABOUT THE AUTHOR

...view details