ਜਲੰਧਰ: ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਅਕਾਲੀ ਦਲ ਨਾਲ ਹੱਥ ਮਿਲਾਉਂਦੇ ਹੋਏ ਅਕਾਲੀ ਦਲ ਨੂੰ ਜੁਆਇੰਨ ਕਰ ਲਿਆ (Sucha Singh Chhotepur Joins Akali Dal) ਹੈ। ਸੁੱਚਾ ਸਿੰਘ ਛੋਟੇਪੁਰ ਵੱਲੋਂ ਅਕਾਲੀ ਦਲ ਜੁਆਇਨ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਬਟਾਲਾ ਦੀ ਸੀਟ ਮਿਲ ਹੈ। ਉਨ੍ਹਾਂ ਵੱਲੋਂ ਅਕਾਲੀ ਦਲ ਜੁਆਇਨ ਕਰਨ 'ਤੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ (AAP on Chhotepur Joining) ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੀਨੀਅਰ ਆਗੂ ਅਤੇ ਪ੍ਰਵਕਤਾ ਡਾ. ਸੰਜੀਵ ਸ਼ਰਮਾ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਇਸ ਤਰ੍ਹਾਂ ਦਾ ਆਇਆ ਰਾਮ ਗਿਆ ਰਾਮ ਵਾਲਾ ਪ੍ਰੋਸੈੱਸ ਤਾਂ ਆਮ ਚਲਦਾ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਵੱਲੋਂ ਆਮ ਆਦਮੀ ਪਾਰਟੀ ਛੱਡਣ (Party Shifting) ਤੋਂ ਬਾਅਦ ਉਨ੍ਹਾਂ ਨੇ ਆਪਣੀ 'ਆਪਣਾ ਪੰਜਾਬ' ਪਾਰਟੀ ਬਣਾਈ, ਇਹੀ ਨਹੀਂ ਸੁਖਪਾਲ ਖਹਿਰੇ ਵਰਗੇ ਆਗੂ ਵੀ ਆਪਣੀਆਂ ਪਾਰਟੀਆਂ ਬਣਾ ਕੇ ਦੇਖ ਚੁੱਕੇ ਹਨ ਪਰ ਅੰਤ ਜੋ ਹਾਲ ਹੋਇਆ ਉਹ ਸਭ ਨੂੰ ਪਤਾ ਹੈ।
Routine Process ਹੈ ਆਉਣਾ ਤੇ ਜਾਣਾ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਚੋਣਾਂ ਦੇ ਮੌਸਮ (Election era) ਵਿੱਚ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਵੀ ਕਈ ਲੋਕ ਛੱਡ ਕੇ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਰਹੇ ਹਨ, ਜੋ ਇੱਕ ਰੁਟੀਨ ਪ੍ਰੋਸੈੱਸ ਦੇ ਤਹਿਤ ਚਲਦਾ ਰਹਿੰਦਾ ਹੈ। ਸੁੱਚਾ ਸਿੰਘ ਛੋਟੇਪੁਰ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਾਲੀ ਦਲ ਜੁਆਇਨ ਕਰਨ ਤੇ ਉਨ੍ਹਾਂ ਨੂੰ ਆਪਣੀ ਸੀਟ ਤੇ ਥੋੜ੍ਹਾ ਫ਼ਾਇਦਾ ਤਾਂ ਹੋ ਸਕਦਾ ਹੈ ਪਰ ਇਸ ਤੋਂ ਇਲਾਵਾ ਨਾਂ ਤੇ ਅਕਾਲੀ ਦਲ ਨੂੰ ਕੋਈ ਫਾਇਦਾ ਹੋਵੇਗਾ ਅਤੇ ਨਾ ਹੀ ਇਸ ਦਾ ਆਮ ਆਦਮੀ ਪਾਰਟੀ ਨੂੰ ਕੋਈ ਨੁਕਸਾਨ ਹੈ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੈਡਕੁਆਟਰ ਵਿਖੇ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਛੋਟੇਪੁਰ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਆਗੂਆਂ ’ਤੇ ਭਰੋਸਾ ਨਹੀਂ ਹੈ ਤੇ ਉਹ ਪੰਜਾਬ ਦੇ ਲੋਕਾਂ ਨੂੰ ਭਰਮਾ ਕੇ ਵੋਟਾਂ ਲੈਣ ਉਪਰੰਤ ਆਪ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਦੇ ਹੋਣ ਦੇ ਬਾਵਜੂਦ ਪ੍ਰੈਸ ਕਾਨਫਰੰਸ ਦਿੱਲੀ ਦੇ ਵਿਧਾਇਕ ਰਾਘਵ ਚੱਡਾ ਕਰਦੇ ਹਨ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਮੁਲਤਵੀ, ਸੁਣੋ ਕਿਸਾਨ ਨੇਤਾ ਤੋਂ ਕਦੋਂ ਹੋਵੇਗੀ ਘਰ ਵਾਪਸੀ