ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਖੇਤੀ ਕਾਨੂੰਨਾਂ ਨਾਲ ਸਬੰਧਤ ਅੱਜ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੀ ਕਾਪੀ ਪ੍ਰਾਪਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਵਿਸਥਾਰ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਘੋਖ ਕਰਨ ਲਈ ਕਿਹਾ - ਸੁਪਰੀਮ ਕੋਰਟ ਦੇ ਹੁਕਮਾਂ ਦੀ ਘੋਖ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਖੇਤੀ ਕਾਨੂੰਨਾਂ ਨਾਲ ਸਬੰਧਤ ਅੱਜ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੀ ਕਾਪੀ ਪ੍ਰਾਪਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਵਿਸਥਾਰ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹੈ। ਇਸ ਦੇ ਨਾਲ ਹੀ ਕੈਪਟਨ ਵੱਲੋਂ ਇਸ ਸਬੰਧ 'ਚ ਵੀਰਵਾਰ 14 ਜਨਵਰੀ ਸ਼ਾਮੀਂ 4 ਵਜੇ ਕੈਬਨਿਟ ਦੀ ਬੈਠਕ ਵੀ ਸੱਦੀ ਹੈ।
ਐਡਵੋਕੇਟ ਜਨਰਲ SC ਵੱਲੋਂ ਦਿੱਤੇ ਗਏ ਹੁਕਮ ਦੀ ਕਾਪੀ ਦੀ ਕਰਨ ਜਾਂਚ: ਕੈਪਟਨ
ਇਸ ਦੇ ਨਾਲ ਹੀ ਕੈਪਟਨ ਵੱਲੋਂ ਇਸ ਸਬੰਧ 'ਚ ਵੀਰਵਾਰ 14 ਜਨਵਰੀ ਸ਼ਾਮੀਂ 4 ਵਜੇ ਕੈਬਨਿਟ ਦੀ ਬੈਠਕ ਵੀ ਸੱਦੀ ਹੈ, ਜਿਸ ਵਿੱਚ ਇਸਦੇ ਪ੍ਰਭਾਵਾਂ ਸਬੰਧੀ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ ਤੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।