ਚੰਡੀਗੜ੍ਹ: ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਚੱਲ ਰਹੀ ਹਵਾ ਤੂਫ਼ਾਨ ਵਿੱਚ ਬਦਲ ਗਈ ਹੈ। ਕਾਂਗਰਸ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ 'ਚ ਬਦਲਾਅ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ, ਪਰ ਇਹ 'ਐਮਐਲਏ ਐਕਸਚੇਂਜ ਪਾਰਟੀ' ਬਣ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵਿਚ ਰਲੇ ਹੋਏ ਹਨ। ਸੂਬੇ ਵਿੱਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ। Latest news of Chief Minister Bhagwant Mann.
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਵੀ ਉਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਸਾਹਮਣਾ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੀ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਬਹੁਤ ਗੰਭੀਰ ਖੇਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਮਾੜੀ ਹੈ ਅਤੇ ਸੜਕਾਂ ਦਾ ਬੁਰਾ ਹਾਲ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੀ ਸਥਿਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਉਣ 'ਤੇ ਹੀ ਹਾਲਾਤ ਬਦਲ ਸਕਦੇ ਹਨ।
ਇਸੇ ਦੌਰਾਨ ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਬੇਮਿਸਾਲ ਪਹਿਲਕਦਮੀਆਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ 50 ਲੱਖ ਪਰਿਵਾਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਦਾ ਬਿੱਲ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।