ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਆਪਣੇ ਐਕਸ਼ਨ ਮੂਡ ’ਚ ਹੈ। ਜਿਸਦੇ ਚੱਲਦੇ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਲਈ ਨਵੇਂ-ਨਵੇਂ ਫੈਸਲੇ ਕਰ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਟਰਾਂਸਪੋਰਟਰਾਂ ਦੇ ਹਿੱਤ ਲਈ ਅਹਿਮ ਐਲਾਨ ਕਰ ਸਕਦੇ ਹਨ।
ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਵੀ ਕੀਤਾ ਗਿਆ ਹੈ, ਜਿਸ ਚ ਉਨ੍ਹਾਂ ਲਿਖਿਆ ਹੈ ਕਿ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਦੇ ਲਈ ਸੀਐੱਮ ਭਗਵੰਤ ਮਾਨ ਅੱਜ ਅਹਿਮ ਐਲਾਨ ਕਰਨਗੇ। ਅੱਗੇ ਲਿਖਿਆ ਹੈ ਕਿ ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲ, ਤੁਹਾਡੀ ਆਪਣੀ ‘ਆਪ’ ਸਰਕਾਰ ਵੀ ਲਿਖਿਆ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਸ ’ਚ ਇੱਕ ਵਿਧਾਇਕ ਇੱਕ ਪੈਨਸ਼ਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਨੌਕਰੀ ਅਤੇ ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਆਦਿ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੇ ਲਈ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਸੀ। ਜੋ ਕਿ ਆਮ ਆਦਮੀ ਪਾਰਟੀ ਦੀ ਗਰੰਟੀਆਂ ਚੋਂ ਇੱਕ ਸੀ।
300 ਯੂਨਿਟ ਮੁਫ਼ਤ ਬਿਜਲੀ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਗਿਆ ਸੀ।
ਕਿਸਾਨਾਂ ਨੂੰ ਵੰਡੇ ਚੈੱਕ:ਇਸ ਤੋਂ ਪਹਿਲਾਂ ਵੀ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਫਾਇਦੇ ਦੇ ਲਈ ਲਈ ਐਲਾਨ ਕੀਤੇ ਸਨ। ਜਿਨ੍ਹਾਂ ’ਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਗਏ। ਜੋ ਪੁੱਤਾਂ ਵਾਂਗ ਪਾਲੀਆਂ ਆਪਣੀਆਂ ਫਸਲਾਂ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਉਹ ਮੰਡੀ ਤੱਕ ਨਹੀਂ ਲੈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਹੜੇ ਚਿੱਟੀਆਂ ਅਤੇ ਗੁਲਾਬੀ ਸੁੰਡੀਆਂ ਦੇ ਨਾਂ ’ਤੇ ਕਰੋੜ ਰੁਪਏ ਖਾਧੇ ਗਏ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।