ਪੰਜਾਬ

punjab

ETV Bharat / city

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਕਿਸਾਨ ਧਰਨਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੂਬੇ ’ਚ ਸ਼ਨਿਚਰਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਅਤੇ ਲੌਕਡਾਊਨ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ ਹਨ।

By

Published : May 7, 2021, 10:21 PM IST

ਕਿਸਾਨ ਧਰਨਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼
ਕਿਸਾਨ ਧਰਨਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਚੰਡੀਗੜ੍ਹ: ਪੰਜਾਬ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜਿਲਿਆਂ ਵਿਚ ਲੋੜ ਪੈਣ ਉਤੇ ਕੋਈ ਵੀ ਨਵੀਆਂ ਅਤੇ ਸਖ਼ਤ ਰੋਕਾਂ ਲਾਉਣ ਲਈ ਅਧਿਕਾਰਤ ਕੀਤਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਕਿ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ਖੋਲ੍ਹੇ ਜਾਣ ਨੂੰ ਛੱਡ ਕੇ ਬਾਕੀ ਮੌਜੂਦਾ ਰੋਕਾਂ ਵਿਚ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਹਫਤਾਵਾਰੀ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਸ਼ਨਿਚਰਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਲੌਕਡਾਊਨ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ਉਤੇ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 32 ਕਿਸਾਨ ਯੂਨੀਅਨਾਂ ਉਤੇ ਅਧਾਰਿਤ ਕਿਸਾਨ ਮੋਰਚਾ ਸੂਬਾ ਸਰਕਾਰ ਉਤੇ ਸ਼ਰਤਾਂ ਨਹੀਂ ਥੋਪ ਸਕਦਾ। ਉਨ੍ਹਾਂ ਨੇ ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਰੋਕਾਂ ਦੀ ਉਲੰਘਣਾ ਕਰਕੇ ਕੋਈ ਵੀ ਦੁਕਾਨ ਖੋਲ੍ਹੀ ਗਈ ਤਾਂ ਦੁਕਾਨ ਮਾਲਕ ਉਤੇ ਵੀ ਕਾਨੂੰਨੀ ਕਾਰਵਾਈ ਹੋਵੇਗੀ।

ਕੋਵਿਡ ਦੀ ਉਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਵਿਧਾਇਕਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਭਰੋਸੇ ਵਿਚ ਲੈਣ ਤੋਂ ਬਾਅਦ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ ਦੇ ਆਧਾਰ ਉਤੇ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਲੈਣ ਲਈ ਅਧਿਕਾਰਤ ਕੀਤਾ ਹੈ।

ਹਾਲਾਂਕਿ, ਸੂਬੇ ਦੇ ਮਾਰਗਾਂ ਉਤੇ ਵਸਤਾਂ ਅਤੇ ਲੋਕਾਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਦੀ ਜ਼ਰੂਰਤ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਤਰ-ਰਾਜੀ ਆਵਾਜਾਈ ਬਾਰੇ ਕੋਈ ਬੰਦਿਸ਼ ਨਹੀਂ ਲਾ ਸਕਦੇ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਵੀਂਆਂ ਰੋਕਾਂ ਜਾਂ ਰੋਟੇਸ਼ਨ ਦੇ ਆਧਾਰ ਉਤੇ ਦੁਕਾਨਾਂ ਖੋਲ੍ਹਣੀਆਂ ਹਨ ਅਤੇ ਇਨ੍ਹਾਂ ਹੁਕਮਾਂ ਉਪਰ ਅਮਲ ਸੋਮਵਾਰ ਤੋਂ ਹੋਵੇਗਾ।

ਇਹ ਵੀ ਪੜ੍ਹੋ: ਐਂਬੂਲੈਂਸ ਵਾਲੇ ਦਾ ਲਾਲਚ, ਮਰੀਜ਼ ਨੂੰ ਗੁੜਗਾਓਂ ਤੋਂ ਲੁਧਿਆਣਾ ਲਿਆਉਣ ਲਈ ਵਸੂਲੇ 1 ਲੱਖ 20 ਹਜ਼ਾਰ

ABOUT THE AUTHOR

...view details