ਪੰਜਾਬ

punjab

ETV Bharat / city

Congress Clash:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਨੀਆ ਗਾਂਧੀ ਦਾ ਬੁਲਾਵਾ - Sonia Gandhi

ਕਾਂਗਰਸ ਦੇ ਕੈਪਟਨ-ਸਿੱਧੂ ਕਾਟੋ ਕਲੇਸ਼ ਤੋਂ ਬਾਅਦ ਹਾਈਕਮਾਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾ ਲਿਆ ਗਿਆ ਹੈ। ਜਿਸ ਦੇ ਚੱਲਦਿਆਂ 22 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਦੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਲਈ ਰਵਾਨਾ ਹੋਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਨੀਆ ਗਾਂਧੀ ਦਾ ਬੁਲਾਵਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਨੀਆ ਗਾਂਧੀ ਦਾ ਬੁਲਾਵਾ

By

Published : Jun 21, 2021, 9:33 AM IST

ਚੰਡੀਗੜ੍ਹ: ਕਾਂਗਰਸ ਦੇ ਕੈਪਟਨ-ਸਿੱਧੂ ਕਾਟੋ ਕਲੇਸ਼ ਤੋਂ ਬਾਅਦ ਹਾਈਕਮਾਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Chief Minister Capt. Amarinder Singh) ਨੂੰ ਦਿੱਲੀ ਬੁਲਾ ਲਿਆ ਗਿਆ ਹੈ। ਜਿਸ ਦੇ ਚੱਲਦਿਆਂ 22 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ(Sonia Gandhi) ਨਾਲ ਮੁਲਾਕਾਤ ਕਰਨਗੇ। ਇਸ ਦੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਲਈ ਰਵਾਨਾ ਹੋਣਗੇ।

ਦੱਸ ਦਈਏ ਕਿ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜਿਸ ਦੇ ਚੱਲਦਿਆਂ ਕੈਪਟਨ ਅਤੇ ਸਿੱਧੂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ। ਇਸ ਸ਼ਬਦੀ ਜੰਗ ਤੋਨ ਬਾਅਦ ਕਈ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਸੀ। ਇਸ ਦੇ ਚੱਲਦਿਆਂ ਹਾਈਕਮਾਨ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਜਿਕਰੇਖਾਸ ਹੈ ਕਿ ਇਸ ਤਿੰਨ ਮੈਂਬਰੀ ਕਮੇਟੀ ਵਲੋਂ ਵੱਖ-ਵੱਖ ਮੌਕੇ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਲੀ ਬੁਲਾਇਆ ਗਿਆ ਸੀ। ਇਸ ਤੋਂ ਬਾਅਦ ਤਿੰਨ ਮੈਂਬਰੀ ਕਮੇਟੀ ਵਲੋਂ ਆਪਣੀ ਰਿਪੋਰਟ ਬਣਾ ਕੇ ਹਾਈਕਮਾਨ ਨੂੰ ਸੌਂਪੀ ਗਈ ਸੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ ਕਿ ਪੰਜਾਬ ਦੀ ਰਾਜਨੀਤੀ 'ਚ ਕੁਝ ਵੱਡਾ ਫੇਰਬਦਲ ਕੀਤਾ ਜਾਵੇਗਾ। ਜਿਸ ਦੇ ਚੱਲਦਿਆਂ ਨਵਜੋਤ ਸਿੱਧੂ(Navjot Sidhu) ਨੂੰ ਕਾਂਗਰਸ ਦਾ ਪੰਜਾਬ ਪ੍ਰਧਾਨ ਬਣਾਉਣ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਸੀ। ਇਸ ਦੇ ਬਾਵਜੂਦ ਸੋਨੀਆ ਗਾਂਧੀ ਵਲੋਂ ਇਕੱਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਮੁਲਾਕਾਤ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ:ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀ ਦੇਣ ਦਾ ਮਾਮਲਾ: ਕੈਪਟਨ ਦੇ ਹੱਕ ’ਚ ਨਿੱਤਰੇ ਕਈ ਮੰਤਰੀ

ABOUT THE AUTHOR

...view details