ਪੰਜਾਬ

punjab

ਚਰਨਜੀਤ ਸਿੰਘ ਚੰਨੀ ਨੇ ਛੇੜਿਆ ਨਵਾਂ ਵਿਵਾਦ, ਮੀਟਿੰਗ 'ਚ ਪੁੱਤਰ ਨਾਲ ਪੁੱਜੇ ਮੁੱਖ ਮੰਤਰੀ ਚੰਨੀ

By

Published : Oct 4, 2021, 11:02 PM IST

ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਪੰਜਾਬ ਕਾਂਗਰਸ (Punjab Congress) ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਵਿਵਾਦ ਕਾਂਗਰਸ ਦੇ ਨਾਲ ਜੁੜ ਰਿਹਾ ਹੈ। ਵੀਰਵਾਰ ਨੂੰ ਇੱਕ ਅਧਿਕਾਰਤ ਮੀਟਿੰਗ ਵਿੱਚ ਚੰਨੀ ਆਪਣੇ ਬੇਟੇ ਰਿਦਮਜੀਤ ਸਿੰਘ ਦੇ ਨਾਲ ਪਹੁੰਚੇ ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਚਰਨਜੀਤ ਸਿੰਘ ਚੰਨੀ ਤੇ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।

ਮੀਟਿੰਗ 'ਚ ਪੁੱਤਰ ਨਾਲ ਪੁੱਜੇ ਮੁੱਖ ਮੰਤਰੀ ਚੰਨੀ
ਮੀਟਿੰਗ 'ਚ ਪੁੱਤਰ ਨਾਲ ਪੁੱਜੇ ਮੁੱਖ ਮੰਤਰੀ ਚੰਨੀ

ਚੰਡੀਗੜ੍ਹ: ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਪੰਜਾਬ ਕਾਂਗਰਸ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਵਿਵਾਦ ਕਾਂਗਰਸ ਦੇ ਨਾਲ ਜੁੜ ਰਿਹਾ ਹੈ। ਪੰਜਾਬ ਕਾਂਗਰਸ ਦੇ ਨਵੇਂ ਬਣੇ ਮੰਤਰੀ ਮੰਡਲ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ। ਇਹ ਵਿਵਾਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Charanjeet Singh Channi) ਨਾਲ ਜੁੜਿਆ ਹੈ। ਇੱਕ ਅਧਿਕਾਰਿਤ ਮੀਟਿੰਗ ਦੇ ਵਿੱਚ ਚਰਨਜੀਤ ਸਿੰਘ ਚੰਨੀ ਦਾ ਪੁੱਤਰ ਮੀਟਿੰਗ ਦੇ ਵਿੱਚ ਉਨ੍ਹਾਂ ਨਾਲ ਮੌਜੂਦ ਵਿਖਾਈ ਦਿੱਤਾ ਸੀ ਜਿਸਨੂੰ ਲੈਕੇ ਲਗਾਤਾਰ ਸਰਕਾਰ ਉੱਪਰ ਸਵਾਲ ਖੜ੍ਹੇ ਹੋ ਰਹੇ ਹਨ। ਵਿਰੋਧੀ ਪਾਰਟੀਆਂ ਦੇ ਵੱਲੋਂ ਸਰਕਾਰ ਨੂੰ ਲਗਾਤਾਰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ।

ਦਰਅਸਲ, ਵੀਰਵਾਰ ਨੂੰ ਇੱਕ ਅਧਿਕਾਰਤ ਮੀਟਿੰਗ ਵਿੱਚ ਚੰਨੀ ਆਪਣੇ ਬੇਟੇ ਰਿਦਮਜੀਤ ਸਿੰਘ ਦੇ ਨਾਲ ਪਹੁੰਚੇ। ਜਾਣਕਾਰੀ ਇਹ ਮੀਟਿੰਗ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਸਬੰਧ ਵਿੱਚ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਸੂਬੇ ਦੇ ਮੰਤਰੀਆਂ ਤੋਂ ਇਲਾਵਾ ਪੁਲਿਸ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਹੁਣ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ, ਜਿੱਥੇ ਉਨ੍ਹਾਂ ਦਾ ਬੇਟਾ ਵੀ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਕੋਈ ਹੋਰ ਮੰਤਰੀ ਸਰਕਾਰੀ ਮੀਟਿੰਗਾਂ ਵਿੱਚ ਹਾਜ਼ਰ ਨਹੀਂ ਹੋ ਸਕਦਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਰਾਜ ਸਰਕਾਰ ਦੇ ਕੰਮਕਾਜ ਦੇ ਨਿਯਮਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ:ਡਿਪਟੀ ਸੀ.ਐੱਮ. ਨੂੰ ਹਿਰਾਸਤ 'ਚ ਲਏ ਜਾਣ 'ਤੇ CM ਚਰਨਜੀਤ ਚੰਨੀ ਨੇ ਕੀਤਾ ਟਵੀਟ, ਕਿਹਾ...

ABOUT THE AUTHOR

...view details