ਪੰਜਾਬ

punjab

ETV Bharat / city

ਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ਘਟਾਈ - ਚੰਡੀਗੜ੍ਹ

ਮੁੱਖ ਮੰਤਰੀ ਚੰਨੀ (Chief Minister Channi) ਨੇ ਆਪਣੇ ਸੁਰੱਖਿਆ ਘੇਰੇ ਨੂੰ ਘਟਾਉਣ ਦਾ ਐਲਾਨ ਕਰਦੇ ਹੋਏ ਕਿਹਾ, “ਮੈਂ ਵੀ ਤੁਹਾਡੇ ਵਿੱਚੋਂ ਇਕ ਹਾਂ ਅਤੇ ਮੇਰੇ ਆਪਣੇ ਲੋਕਾਂ ਤੋਂ ਮੇਰੀ ਸੁਰੱਖਿਆ ਕਰਨ ਲਈ ਮੈਨੂੰ 1000 ਸੁਰੱਖਿਆ ਕਰਮੀਆਂ ਦੀ ਫੌਜ (An army of 1000 security personnel) ਦੀ ਲੋੜ ਨਹੀਂ ਹੈ।”

ਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ਘਟਾਈ
ਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ਘਟਾਈ

By

Published : Sep 23, 2021, 9:38 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ CM ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ VIP ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ।

ਚੰਨੀ ਨੇ ਆਪਣੇ ਸੁਰੱਖਿਆ ਘੇਰੇ ਨੂੰ ਘਟਾਉਣ ਦਾ ਐਲਾਨ ਕਰਦੇ ਹੋਏ ਕਿਹਾ, “ਮੈਂ ਵੀ ਤੁਹਾਡੇ ਵਿੱਚੋਂ ਇਕ ਹਾਂ ਅਤੇ ਮੇਰੇ ਆਪਣੇ ਲੋਕਾਂ ਤੋਂ ਮੇਰੀ ਸੁਰੱਖਿਆ ਕਰਨ ਲਈ ਮੈਨੂੰ 1000 ਸੁਰੱਖਿਆ ਕਰਮੀਆਂ ਦੀ ਫੌਜ ਦੀ ਲੋੜ ਨਹੀਂ ਹੈ।”

ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਆਪਣਾ ਅਹੁਦਾ ਸੰਭਾਲਣ ਤਾਂ ਮੈਨੂੰ ਦੱਸਿਆ ਗਿਆ ਕਿ 1000 ਸੁਰੱਖਿਆ ਜਵਾਨਾਂ ਦਾ ਦਸਤਾ ਮੇਰੀ ਹਿਫਾਜ਼ਤ ਲਈ ਹੋਵੇਗਾ।” ਇਸ ਨੂੰ ਸਰਕਾਰ ਦੇ ਵਸੀਲਿਆਂ ਦੀ ਘੋਰ ਬਰਬਾਦੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਕਵਾਇਦ ਨੂੰ ਚੱਲਣ ਨੂੰ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂ ਜੋ ਕੁਝ ਵੀ ਪੰਜਾਬੀਆਂ ਲਈ ਨੁਕਸਾਨਦੇਹ ਹੋਵੇਗਾ, ਉਹ ਮੈਨੂੰ ਵੀ ਤਕਲੀਫ ਦੇਵੇਗਾ ਕਿਉਂਕਿ ਮੈਂ ਵੀ ਬਾਕੀ ਪੰਜਾਬੀਆਂ ਵਾਂਗ ਇਕ ਸਧਾਰਨ ਇਨਸਾਨ ਹਾਂ। CM ਚੰਨੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਖ਼ਤਰਾ ਹੋਣ ਦੇ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਤਰਕ ਨੂੰ ਲਾਂਭੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਸੁਰੱਖਿਆ ਘਟਾਉਣ ਲਈ ਕਹਿ ਦਿੱਤਾ ਹੈ।

ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਇਸ ਗੱਲ ਬਾਰੇ ਜਾਣ ਕੇ ਹੈਰਾਨੀ ਹੋਈ ਕਿ ਸੂਬੇ ਦੇ ਮੁਖੀ ਦੇ ਤੌਰ ਉਤੇ ਉਨ੍ਹਾਂ ਲਈ ਅਰਾਮਦਾਇਕ ਸਫਰ ਲਈ ਕਮਰੇ ਜਿੱਡੀ ਮਹਿੰਗੀ ਕਾਰ ਹੈ। ਇਸ ਕਾਰ ਦੀ ਕੀਮਤ 2 ਕਰੋੜ ਰੁਪਏ ਹੈ ਜੋ ਕਿ ਕਰਦਾਤਾਵਾਂ ਦੇ ਪੈਸੇ ਨਾਲ ਖਰੀਦੀ ਹੈ। CM ਚੰਨੀ ਨੇ ਕਿਹਾ ਕਿ ਅਜਿਹੀ ਲਗਜ਼ਰੀ ਬੇਲੋੜੀ ਹੈ ਜਿਸ ਦੀ ਉਨ੍ਹਾਂ ਨੂੰ ਕੋਈ ਇੱਛਾ ਨਹੀਂ ਅਤੇ ਇਹ ਫੰਡ ਲੋਕਾਂ ਖ਼ਾਸ ਕਰਕੇ ਕਮਜ਼ੋਰ ਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਸਕਦਾ।

ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਉਹ ਸਾਦੀ ਰਹਿਣੀ ਤੇ ਉੱਚੇ ਵਿਚਾਰ ਰੱਖਣ ਵਿੱਚ ਵਿਸ਼ਵਾਸ ਰੱਖਦੇ ਹਨ, ਇਸ ਲਈ VIP ਸੱਭਿਆਚਾਰ ਹਰ ਕੀਮਤ ਉਤੇ ਖਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮੁੱਖ ਮੰਤਰੀ ਚੰਨੀ ਨੇ ਦੋ ਦਰਜਨ ਤੋਂ ਵੱਧ ਸਲਾਹਕਾਰਾਂ ਤੇ ਓਐਸਡੀ ਦੀ ਕੀਤੀ ਛੁੱਟੀ

ਉਨ੍ਹਾਂ ਕਿਹਾ ਕਿ ਉਹ ਲਗਜ਼ਰੀ ਜ਼ਿੰਦਗੀ ਜਿਉਣ ਦਾ ਸ਼ੌਕ ਰੱਖਣ ਦੀ ਬਜਾਏ ਪੰਜਾਬ ਦੇ ਲੋਕਾ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ।ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਕਾਫ਼ਲੇ ਦੀਆਂ ਗੱਡੀਆਂ ਘਟਾਈਆਂ ਜਾਣ। ਸੀ.ਐਮ ਚੰਨੀ ਨੇ ਉਹ VIP ਨਹੀਂ ਸਗੋਂ ਸਾਧਾਰਨ ਪੰਜਾਬੀ ਹਾਂ ਅਤੇ ਕੋਈ ਵੀ ਉਨ੍ਹਾਂ ਨੂੰ ਕਿਸੇ ਵੀ ਸਮੇਂ ਮੋਬਾਈਲ ਉਤੇ ਕਾਲ ਕਰ ਸਕਦਾ ਹੈ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।

ABOUT THE AUTHOR

...view details