ਚੰਡੀਗੜ੍ਹ:ਪੰਜਾਬ ਲਈ ਸਾਉਣੀ ਮੰਡੀਕਰਨ ਸੀਜਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਪੱਤਰ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।
ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 30 ਸਤੰਬਰ, 2021 ਦੇ ਐਫ.ਸੀ.ਆਈ. ਦੇ ਪੱਤਰ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫਸਲ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਇਸ ਵੇਲੇ ਫਸਲ ਦੀ ਤਾਜਾ ਆਮਦ ਵਿੱਚ ਨਮੀ ਦੀ ਮਾਤਰਾ ਮਨਜੂਰਸੁਦਾ ਸੀਮਾ ਤੋਂ ਜਿਆਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ ਨਿਰਧਾਰਤ ਸਮੇਂ ਅਨੁਸਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਹੁਣ ਇਹ ਨਿਰਦੇਸ਼ ਕਿਸਾਨਾਂ ਦੇ ਮਨਾਂ ਵਿੱਚ ਬੇਲੋੜੀ ਉਲਝਣ ਅਤੇ ਅਨਿਸਚਿਤਤਾ ਪੈਦਾ ਕਰਨਗੇ, ਜੋ ਰਾਜ ਭਰ ਦੀਆਂ ਵੱਖ -ਵੱਖ ਮੰਡੀਆਂ ਵਿੱਚ ਅੱਜ ਤੋਂ ਆਪਣੀ ਫਸਲ ਲਿਆਉਣਾ ਦੀ ਤਿਆਰੀ ਸ਼ੁਰੂ ਕਰ ਚੁੱਕੇ ਹਨ।