ਚੰਡੀਗੜ੍ਹ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ (Meetings with farmers' organizations) ਹੋਵੇਗੀ। ਜਾਣਕਾਰੀ ਮੁਤਾਬਕ ਚੰਨੀ ਦੀ 2 ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜੋ:'ਚੰਡੀਗੜ੍ਹ ਦੇ ਨਤੀਜੇ ਇੱਕ ਟ੍ਰੇਲਰ ਹੈ, ਪੂਰੀ ਫ਼ਿਲਮ ਅਜੇ ਬਾਕੀ,ਸਿੱਧੂ ਤੇ ਸੁਖਬੀਰ ਦੀ ਪੁਲਿਸ ਬਾਰੇ ਸ਼ਬਦਾਵਲੀ ਨਾਲ ਮਚਿਆ ਘਮਾਸਾਣ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼
ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਦੀ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਮੰਨ ਵੀ ਲਈਆਂ ਹਨ, ਪਰ ਅਜੇ ਕੁਝ ਮੰਗਾਂ ਬਾਕੀ ਹਨ ਜਿਹਨਾਂ ਉੱਤੇ ਅੱਜ ਵਿਚਾਰ ਕੀਤਾ ਜਾਵੇਗਾ।
ਦੂਜੇ ਪਾਸੇ 22 ਕਿਸਾਨ ਯੂਨੀਅਨਾਂ ਨੇ ਆਪਣੇ ਨਵੀਂ ਸਿਆਸੀ ਪਾਰਟੀ ਸੰਯੁਕਤ ਸਮਾਜ ਮੋਰਚਾ ਬਣਾ ਲਈ ਹੈ ਜੋ ਪੰਜਾਬ ਵਿਧਾਨ ਸਭਾ ਚੋਣਾਂ 2022 ਲੜੇਗੀ। ਉਥੇ ਹੀ ਇਹਨਾਂ ਦੋਵੇ ਕਿਸਾਨ ਜਥੇਬੰਦੀਆਂ ਨੇ ਆਪਣੇ ਆਪ ਨੂੰ ਕਿਸਾਨਾਂ ਦੀ ਪਾਰਟੀ ਤੋਂ ਵੱਖ ਰੱਖਿਆ ਹੋਇਆ ਹੈ।
ਪਹਿਲਾਂ ਵੀ ਹੋਈ ਮੀਟਿੰਗ, ਇਹਨਾਂ ਮੰਗਾਂ ’ਤੇ ਬਣੀ ਸੀ ਸਹਿਮਤੀ
ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਟੋਲ ਪਲਾਜ਼ਾ ਦੇ ਰੇਟ ਵਧਾਉਣ ਨੂੰ ਲੈ ਕੇ ਤਕਰਾਰ ਚਲ ਰਹੀ ਸੀ। ਉਗਰਾਹਾਂ ਜਥੇਬੰਦੀ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਟੋਲ ਪਲਾਜ਼ਿਆ ਤੇ ਪਹਿਲਾਂ ਵਾਲੇ ਹੀ ਟੋਲ ਰੇਟ ਰਹਿਣਗੇ। ਜਦਕਿ ਕੇਂਦਰ ਸਰਕਾਰ ਦੇ ਟੋਲ ਪਲਾਜ਼ਿਆ ਸਬੰਧੀ ਅਜੇ ਚਰਚਾ ਜਾਰੀ ਹੈ।
ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ 234 ਵਿਚੋਂ 211 ਕਿਸਾਨਾਂ ’ਤੇ ਦਰਜ ਪਰਚੇ ਰੱਦ ਕਰ ਦਿੱਤੇ ਗਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਸਰਕਾਰ ਕੋਲੋਂ ਕਿਸਾਨਾਂ ਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਸੀ ਇਹ ਪਰਚੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਕੀਤੇ ਗਏ ਸੀ।
ਇਹ ਹਨ ਮੁੱਖ ਮੰਗਾਂ
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਉਗਰਾਹਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਝੋਨੇ ਅਤੇ ਹੋਰ ਫ਼ਸਲਾਂ ਦੇ ਮੁਆਵਜ਼ੇ ਵਜੋਂ ਕਿਸਾਨ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ, ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਖੰਡ ਮਿੱਲ ਵੱਲੋਂ ਐਲਾਨੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਦਿੱਤੀ ਜਾਵੇ। ਖੁਦਕੁਸ਼ੀ ਕਰ ਚੁੱਕੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 3-3 ਲੱਖ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜੋ:Corona Update: ਫਿਲਹਾਲ ਪੰਜਾਬ ਵਿੱਚ ਕੋਈ ਪਾਬੰਦੀ ਨਹੀਂ: ਓਪੀ ਸੋਨੀ
ਅੰਦੋਲਨਕਾਰੀ ਕਿਸਾਨਾਂ 'ਤੇ ਦਰਜ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪਿੰਕ ਬੋਲਾਰਡ , ਬਾਰਿਸ਼ ਕਾਰਨ ਨਰਮੇ ਦੀ ਫਸਲ ਜਲਾਲਾਬਾਦ ਖੇਤਰ ਦੇ ਨੁਕਸਾਨ, ਮੀਂਹ ਕਾਰਨ ਪੀੜਤ ਪਰਿਵਾਰਾਂ ਨੂੰ 3 ਲੱਖ ਦਾ ਮੁਆਵਜ਼ਾ, ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ, ਹਰੇਕ ਮੈਂਬਰ ਨੂੰ 1-1 ਨੌਕਰੀ ਦੇਣਾ ਆਦਿ।