ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ, ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਸਦਨ ਚੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਵਾਰਤਾ ਕੀਤੀ। ਮੀਡੀਆ ਨਾਲ ਗੱਲਬਾਤ ਕਦਿਆਂ ਉਨ੍ਹਾਂ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਹਰਪਾਲ ਚੀਮਾਂ ਨੇ ਕਾਂਗਰਸ ਸਰਕਾਰ ਖਿਲਾਫ ਬੋਲਦਿਆਂ ਕਿਹਾ ਕਿ ਪੰਜਾਬ 'ਚ ਦਲਿਤਾਂ ਦੀ ਆਬਾਦੀ ਲਗਪਗ 36 ਫ਼ੀਸਦੀ ਹੈ, ਪਰਆਊਟਸੋਰਸਿੰਗ 'ਤੇ ਠੇਕਾ ਆਧਾਰਤ ਨੌਕਰੀਆਂ 'ਚ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਇੱਕ ਅਧਿਸੂਚਨਾ ਜਾਰੀ ਕਰ ਇਨ੍ਹਾਂ 'ਚ ਸੋਧ ਕਾਨੂੰਨ ਲਾਗੂ ਕਰਨ ਦਾ ਆਦੇਸ਼ ਦਿੱਤਾ ਸੀ,ਪਰ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਇੱਕ ਵੱਡੇ ਅਧਿਕਾਰੀ ਵੱਲੋਂ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ। ਹਾਲਾਂਕਿ ਜਦੋਂ ਸਵਾਲ ਕੀਤਾ ਗਿਆ ਕਿ ਇਹ ਕਿਸ ਦੀ ਸ਼ਹਿ ਉੱਤੇ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੇ ਇਸ ਪਿੱਛੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ 'ਚ 85ਵੀਂ ਸੰਵਿਧਾਨਕ ਸੋਧ ਲਾਗੂ ਕੀਤੀ ਗਈ ਹੈ,ਅਜਿਹਾ ਕਹਿ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਨਾਲ ਧੋਖਾ ਕਰ ਰਹੇ ਹਨ। ਸੂਬੇ ਦੀ ਸਰਕਾਰ ਮੁੱਖ ਮੰਤਰੀ ਕੈਪਟਨ ਨਹੀਂ ਸਗੋਂ ਅਧਿਕਾਰੀ ਆਪਣੀ ਮਨਮਰਜ਼ੀ ਮੁਤਾਬਕ ਚਲਾ ਰਹੇ ਹਨ।