ਪੰਜਾਬ

punjab

ETV Bharat / city

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ 'ਤੇ ਪੂਰਾ ਕਰਨ ਦੇ ਦਿੱਤੇ ਹੁਕਮ - 327 crore

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Chief Minister directed to complete the development projects in the rural areas on time
ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ 'ਤੇ ਪੂਰਾ ਕਰਨ ਦੇ ਦਿੱਤੇ ਹੁਕਮ

By

Published : Nov 11, 2020, 7:00 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਚੁੱਕੇ ਹਨ ਤਾਂ ਜੋ ਪੇਂਡੂ ਖੇਤਰਾਂ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 17 ਅਕਤੂਬਰ, 2020 ਨੂੰ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਪਹਿਲਾਂ 835 ਕਰੋੜ ਰੁਪਏ ਦੀ ਲਾਗਤ ਨਾਲ 19,132 ਵਿਕਾਸ ਕੰਮਾਂ ਨੂੰ ਪਹਿਲੇ ਪੜਾਅ ਤਹਿਤ 2019 ਵਿੱਚ ਸ਼ੁਰੂ ਹੋਈ ਮੁਹਿੰਮ ਦੌਰਾਨ ਨੇਪਰੇ ਚਾੜ੍ਹਿਆ ਗਿਆ ਸੀ।

ਪਹਿਲੇ ਪੜਾਅ ਵਿੱਚ ਛੱਪੜਾਂ ਦੀ ਸਫਾਈ, ਸਟ੍ਰੀਟ ਲਾਈਟਾਂ, ਪਾਰਕ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਕੇਂਦਰ, ਸਮਾਰਟ ਸਕੂਲ ਅਤੇ ਸੌਲਿਡ ਵੇਸਟ ਮੈਨੇਜਮੈਂਟ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਸਨ ਤਾਂ ਜੋ ਪੰਜਾਬ ਦੇ ਪਿੰਡ ਸਵੈ ਨਿਰਭਰ ਹੋ ਕੇ ਵਿਕਾਸ ਦੀ ਰਾਹ 'ਤੇ ਤੁਰ ਸਕਣ।

ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਇਸ ਮੁਹਿੰਮ ਦੇ ਦੂਜੇ ਪੜਾਅ ਤਹਿਤ 48910 ਵਿਕਾਸ ਪ੍ਰਾਜੈਕਟ ਕੁੱਲ 2775 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ।

ਇਸ ਮੁਹਿੰਮ ਦੌਰਾਨ 'ਹਰ ਘਰ ਪੱਕੀ ਛੱਤ' 'ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ ਜਿਸ ਤਹਿਤ ਪੇਂਡੂ ਖੇਤਰਾਂ ਤੇ ਗਰੀਬਾਂ ਨੂੰ ਰਹਿਣ ਲਈ ਘਰ ਪ੍ਰਦਾਨ ਕੀਤੇ ਜਾਣਗੇ ਅਤੇ ਅਜਿਹਾ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇਗਾ ਕਿ ਮਹਿਲਾ ਪ੍ਰਧਾਨ ਘਰਾਂ, ਦਿਵਯਾਂਗ ਵਿਅਕਤੀਆਂ, ਗੰਭੀਰ ਬਿਮਾਰ ਵਿਅਕਤੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਅਨੁਸੂਚਿਤ ਜਾਤੀਆਂ ਤੋਂ ਇਲਾਵਾ ਪੇਂਡੂ ਖੇਤਰਾਂ ਦੇ 750 ਖੇਡ ਸਟੇਡੀਅਮਾਂ ਦਾ ਵਿਕਾਸ ਕੀਤਾ ਜਾਵੇ।

ਬੁਲਾਰੇ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਉਪਰੋਕਤ ਪ੍ਰਾਜੈਕਟਾਂ ਦੀ ਫੰਡਿੰਗ ਦੇ ਸ੍ਰੋਤਾਂ ਵਿੱਚ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ (1088 ਕਰੋੜ ਰੁਪਏ) ਅਤੇ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ (694 ਕਰੋੜ ਰੁਪਏ) ਸ਼ਾਮਲ ਹਨ ਜਿਨ੍ਹਾਂ ਨੂੰ ਕਿ 22 ਜ਼ਿਲ੍ਹਿਆਂ ਦੀਆਂ 13265 ਗ੍ਰਾਮ ਪੰਚਾਇਤਾਂ ਨੂੰ ਪਹਿਲਾਂ ਹੀ ਮੁਹਾਈਆ ਕਰਵਾਇਆ ਜਾ ਚੁੱਕਿਆ ਹੈ।

ABOUT THE AUTHOR

...view details