ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗਾ।
ਮੁੱਖ ਮੰਤਰੀ ਨੇ ਸਰਦੂਲ ਸਿਕੰਦਰ ਦੇ ਹਸਪਤਾਲ ਬਿੱਲ ਦੀ ਅਦਾਇਗੀ ਕਰਨ ਦੇ ਦਿੱਤੇ ਹੁਕਮ - ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗਾ।
ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ 'ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਇਕ ਸੋਗ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇੱਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।