ਪੰਜਾਬ

punjab

ETV Bharat / city

ਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ਼ਾ ਵਿੱਚ ਤੇਜ਼ੀ ਲਿਆਉਣ ਲਈ ਹੁਕਮ ਕੀਤੇ ਜਾਰੀ - Chief Minister Capt. Amarinder Singh

ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਸਥਾਪਤ ਕਰਨ ਅਤੇ ਸੂਬੇ ਵਿੱਚ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰਾਜੈਕਟਾਂ ਨੂੰ ਮੰਨਜ਼ੂਰੀ ਦੇ ਦਿੱਤੀ।

ਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ਼ਾ ਵਿੱਚ ਤੇਜ਼ੀ ਲਿਆਉਣ ਲਈ ਹੁਕਮ ਕੀਤੇ ਜਾਰੀ
ਮੁੱਖ ਸਕੱਤਰ ਵੱਲੋਂ ਵਿਕਾਸ ਕਾਰਜ਼ਾ ਵਿੱਚ ਤੇਜ਼ੀ ਲਿਆਉਣ ਲਈ ਹੁਕਮ ਕੀਤੇ ਜਾਰੀ

By

Published : Jun 3, 2021, 8:40 AM IST

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿਚ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੰਮ੍ਰਿਤਸਰ ਜ਼ਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਅਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਸਥਾਪਤ ਕਰਨ ਸਬੰਧੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰਾਜੈਕਟਾਂ ਨੂੰ ਮੰਨਜ਼ੂਰੀ ਦੇ ਦਿੱਤੀ ਹੈ।

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਨਵੀਂ ਫੂਡ ਸਟ੍ਰੀਟ ਸ਼ੁਰੂ ਕਰ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਨੇੜਲੇ ਇਲਾਕਾ ਨਿਵਾਸੀਆਂ ਦੀਆਂ ਜਰੂਰਤਾਂ ਦੀ ਪੂਰਤੀ ਲਈ 290 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੇ ਪ੍ਰਾਜੈਕਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਮੀਟਿੰਗ ਵਿੱਚ ਉਨ੍ਹਾਂ ਨੇ ਫਿਰੋਜ਼ਪੁਰ ਦੇ ਪੁਰਾਣੇ ਤਹਿਸੀਲ ਕੰਪਲੈਕਸ ਨੂੰ ਵਿਕਸਤ ਕਰਨ ਨੂੰ ਵੀ ਹਰੀ ਝੰਡੀ ਦਿੱਤੀ। ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਵਾਲੀ ਪੀ.ਡਬਲਯੂ.ਡੀ. ਕਲੋਨੀ ਦੀ ਜ਼ਮੀਨ ਨੂੰ ਵੇਚਣ ਦਾ ਵੀ ਫੈਸਲਾ ਲਿਆ ਗਿਆ।

ਸੂਬੇ ਵਿਚ ਵੱਧ ਮਾਲੀਆ ਇੱਕਠਾ ਕਰਨ ਲਈ ਉਨ੍ਹਾਂ ਨੇ ਪੂਡਾ ਅਤੇ ਹੋਰ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਿਹਾਇਸ਼ੀ ਜਾਇਦਾਦਾਂ ਦੀ ਪੇਸ਼ਕਸ਼ ਕਰਨ ਲਈ ਨਿਲਾਮੀ ਦੀਆਂ ਨਿਸ਼ਚਤ ਤਰੀਕਾਂ ਵਾਲਾ ਕੈਲੰਡਰ ਬਣਾ ਕੇ ਹਰ ਮਹੀਨੇ ਓ.ਯੂ.ਵੀ.ਜੀ.ਐਲ. ਜਾਰੀ ਕਰਨ ਜਿਸ ਨਾਲ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇ।

ABOUT THE AUTHOR

...view details