ਪੰਜਾਬ

punjab

ETV Bharat / city

ਪੰਜਾਬ 'ਚ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਮੁੱਖ ਸਕੱਤਰ ਵੱਲੋਂ ਤਿਆਰੀਆਂ ਦਾ ਜਾਇਜ਼ਾ

ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸ਼ਨੀਵਾਰ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ 'ਚ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਮੁੱਖ ਸਕੱਤਰ ਵੱਲੋਂ ਤਿਆਰੀਆਂ ਦਾ ਜਾਇਜ਼ਾ
ਪੰਜਾਬ 'ਚ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਮੁੱਖ ਸਕੱਤਰ ਵੱਲੋਂ ਤਿਆਰੀਆਂ ਦਾ ਜਾਇਜ਼ਾ

By

Published : Nov 21, 2020, 9:09 PM IST

ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ਨੀਵਾਰ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨ੍ਹਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਹਰੇਕ ਕੋਵਿਡ ਮਰੀਜ਼ ਦੇ ਘੱਟੋ-ਘੱਟ 15 ਸੰਪਰਕਾਂ ਦੀ ਸ਼ਨਾਖ਼ਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਾਂਚ ਕੀਤੀ ਜਾਵੇ।

ਸਿਹਤ ਅਤੇ ਹੋਰ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫ਼ਤਹਿ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉਤੇ ਪਹਿਰਾ ਦਿੱਤਾ ਜਾਵੇ।

ਇਸਤੋਂ ਬਾਅਦ ਮੁੱਖ ਸਕੱਤਰ ਨੇ ਕੋਵਿਡ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਮਿਊਂਸੀਪਲ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਤੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਡੇ ਸਮਾਜਿਕ ਇਕੱਠਾਂ 'ਤੇ ਸਖ਼ਤੀ ਨਾਲ ਨਜ਼ਰ ਰੱਖਣ ਅਤੇ ਇਸ ਦੇ ਨਾਲ ਹੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਪ੍ਰੋਟੋਕਾਲਾਂ, ਖਾਸ ਤੌਰ ’ਤੇ ਹੱਥ ਧੋਣ ਅਤੇ ਮਾਸਕ ਪਹਿਨਣ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿੱਖਿਆ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਚੁੱਕੇ ਗਏ ਸਕਾਰਾਤਮਕ ਕਦਮਾਂ ਲਈ ਵਿਭਾਗਾਂ ਦੀ ਪ੍ਰਸੰਸਾ ਕਰਦਿਆਂ ਮੁੱਖ ਸਕੱਤਰ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਦੀ ਵੀ ਸ਼ਲਾਘਾ ਕੀਤੀ।

ABOUT THE AUTHOR

...view details