ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮਾਮਲਾ ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਿੱਥੇ ਵਿਰੋਧੀ ਕਾਂਗਰਸ ਨੂੰ ਘੇਰ ਰਹੇ ਹਨ, ਉੱਥੇ ਹੀ ਹੁਣ ਦਲਿਤ ਆਗੂ ਵੀ ਕਾਂਗਰਸ ਸਰਕਾਰ ਨੂੰ ਇਸ ਮੁੱਦੇ 'ਤੇ ਘੇਰ ਰਹੇ ਹਨ। ਇਸ ਸਾਰੇ ਮਾਮਲੇ ਨੂੰ ਲੈ ਕੇ ਸੂਬੇ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਇੱਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਸਕਾਲਰਸ਼ਿਪ ਘੁਟਾਲਾ: ਜਾਂਚ ਲਈ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਇੱਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਪ੍ਰਿੰਸੀਪਲ ਸਕੱਤਰ ਵਿੱਤ ਕੇ.ਏ.ਪੀ. ਸਿਨ੍ਹਾ, ਪ੍ਰਿੰਸੀਪਲ ਸਕੱਤਰ ਯੋਜਨਾ ਜਸਪਾਲ ਸਿੰਘ ਅਤੇ ਵਿਜੀਲੈਂਸ ਸਕੱਤਰ ਸਚਿਨ ਵਿਵੇਕ ਸ਼ਾਲਮ ਹੋਣਗੇ।
ਮੁੱਖ ਸਕੱਤਰ ਵੱਲੋਂ ਬਣਾਈ ਗਈ ਇਹ ਵਿਸ਼ੇਸ਼ ਜਾਂਚ ਕਮੇਟੀ 3 ਮੈਂਬਰਾਂ 'ਤੇ ਅਧਾਰਤ ਹੋਵੇਗੀ। ਇਸ ਕਮੇਟੀ ਵਿੱਚ ਪ੍ਰਿੰਸੀਪਲ ਸਕੱਤਰ ਵਿੱਤ ਕੇ.ਏ.ਪੀ. ਸਿਨ੍ਹਾ, ਪ੍ਰਿੰਸੀਪਲ ਸਕੱਤਰ ਯੋਜਨਾ ਜਸਪਾਲ ਸਿੰਘ ਅਤੇ ਵਿਜੀਲੈਂਸ ਸਕੱਤਰ ਸਚਿਨ ਵਿਵੇਕ ਸ਼ਾਮਲ ਹੋਣਗੇ। ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਜਾਂਚ ਨੂੰ ਮੁਕੰਮਲ ਕਰਕੇ ਰਿਪੋਰਟ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਸੌਂਪੇਗੀ।
ਤੁਹਾਨੂੰ ਦੱਸ ਦਈਏ ਕਿ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਨੂੰ ਲੈ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਕਸੂਤੇ ਫਸੇ ਹੋਏ ਦਿਖਾਈ ਦੇ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਉਹ ਮੀਡੀਆ ਸਾਹਮਣੇ ਆਖ ਚੁੱਕੇ ਹਨ ਕਿ ਉਨ੍ਹਾਂ ਦਾ ਇਸ ਮਾਮਲੇ 'ਚ ਕੋਈ ਕਸੂਰ ਨਹੀਂ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵੱਖਰੇ ਤੌਰ 'ਤੇ ਵੀ ਜਾਂਚ ਕਰ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਇਹ ਜਾਂਚ ਟੀਮ ਕਿਸ ਤਰ੍ਹਾਂ ਦੀ ਰਿਪੋਰਟ ਸੌਂਪਦੀ ਹੈ।