ਚੰਡੀਗੜ੍ਹ: ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਆਨਲਾਈਨ ਸ਼ੁਰੂਆਤ ਕੀਤੇ ਜਾਣ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜ ਨਾਗਰਿਕਾਂ ਨੂੰ ਨਵੀਆਂ ਸੇਵਾਵਾਂ ਦੇ ਸਰਟੀਫਿਕੇਟ ਸੌਂਪੇ ਗਏ। ਇਨਾਂ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਦੇ ਨਾਲ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 271 ਤੋਂ ਵੱਧ ਕੇ 327 ਹੋ ਗਈ ਹੈ।
ਵਿਨੀ ਮਹਾਜਨ ਸਰਟੀਫ਼ਿਕੇਟ ਸੌਂਪਦੇ ਹੋਏ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ
ਆਪਣੇ ਦਫ਼ਤਰ ’ਚ ਪਹਿਲੇ ਪੰਜ ਲਾਭਪਾਤਰੀਆਂ ਨੂੰ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਹ ਨਾਗਰਿਕਾਂ ਨੂੰ ਨਿਰਵਿਘਨ ਢੰਗ ਨਾਲ ਸੇਵਾਵਾਂ ਦੇਣ ਦੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ ਅਤੇ ਨਾਗਰਿਕ ਇੱਕ ਛੱਤ ਹੇਠ ਸਾਰੀਆਂ ਜ਼ਰੂਰੀ ਸੇਵਾਵਾਂ ਲੈ ਸਕਣਗੇ। ਉਨਾਂ ਜ਼ੋਰ ਦੇ ਕੇ ਕਿਹਾ ਕਿ ਜਨਤਕ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।
ਮੁੱਖ ਸਕਤਰ ਪਾਸੋਂ ਸਰਟੀਫ਼ਿਕੇਟ ਪ੍ਰਾਪਤ ਕਰਦੇ ਹੋਏ ਲੋਕਾਂ ਦੀ ਸਹੂਲਤ ਲਈ ਅਜਿਹੀ ਪ੍ਰਣਾਲੀ ਵਿਕਸਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ: ਵਿਨੀ ਮਹਾਜਨ
ਮੁੱਖ ਸਕੱਤਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਲੋਕਾਂ ਨੂੰ ਉਨਾਂ ਦੇ ਘਰ ਨੇੜੇ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਤਹਿਤ ਲੋਕਾਂ ਦੀ ਸੌਖ ਵਾਸਤੇ ਅਜਿਹੀ ਪ੍ਰਣਾਲੀ ਵਿਕਸਤ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਲੋਕਾਂ ਨੂੰ ਉਨਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਹੋਰ ਸਹੂਲਤ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।