ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਜਾਰੀ ਹਨ।ਇਸ ਦੇ ਤਹਿਤ ਵੱਖ ਵੱਖ ਮਹਿਕਮਿਆਂ ਵਿਚ ਨੌਕਰੀਆਂ ਲਈ ਹਜ਼ਾਰਾਂ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਬਹੁਤ ਹੋਰ ਭਰਤੀ ਲਈ ਵੱਖ ਵੱਖ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ।ਇਸੇ ਦੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 04 ਨੌਜਵਾਨਾਂ ਨੂੰ ਅੱਜ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ।