ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੁੱਖ ’ਚ ਮੌਦੂਜ ਬੱਚੇ ਨੂੰ ਗੋਦ ਲੈਣ ਸਬੰਧੀ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਕੁੱਖ ਚ ਮੌਜੂਦ ਬੱਚੇ ਨੂੰ ਗੋਦ ਨਹੀਂ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਇਕ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।
ਇਹ ਹੈ ਮਾਮਲਾ: ਦਰਅਸਲ ਪਟਿਆਲਾ ਦੀ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਪਟੀਸ਼ਨ ਦਾਖਿਲ ਕੀਤੀ ਗਈ ਸੀ ਜਿਸ ਚ ਉਸ ਨੇ ਆਪਣੇ ਨਵਜੰਮੇ ਬੱਚੇ ਨੂੰ ਗੋਦ ਲੈਣ ਵਾਲੇ ਮਾਂ ਪਿਓ ਤੋਂ ਵਾਪਸ ਦਿਲਾਉਣ ਦੀ ਮੰਗ ਕੀਤੀ ਸੀ। ਪਟੀਸ਼ਨ ਚ ਦੱਸਿਆ ਗਿਆ ਸੀ ਕਿ ਜਦੋਂ ਉਸਦੀ ਕੁੱਖ ’ਚ ਬੱਚਾ ਸੀ ਤਾਂ ਇੱਕ ਜੋੜੇ ਵੱਲੋਂ ਉਸਦੇ ਬੱਚੇ ਨੂੰ ਗੋਦ ਲੈਣ ਦੀ ਇੱਛਾ ਜਤਾਈ ਸੀ। ਇਸ ਤੋਂ ਬਾਅਦ ਕਾਗਜ਼ੀ ਕਾਰਵਾਈ ਤੋਂ ਬਾਅਦ ਉਹ ਉਸਦੇ ਬੱਚੇ ਨੂੰ ਲੈ ਕੇ ਵੀ ਚੱਲੇ ਗਏ।