ਨਵੀਂ ਦਿੱਲੀ: ਅਫ਼ਗਾਨਿਸਤਾਨ ‘ਚ ਦੋ ਦਹਾਕਿਆਂ ਬਾਅਦ ਤਾਲਿਬਾਨ ਸਾਸ਼ਕ ਦੇ ਤੌਰ ‘ਤੇ ਵਾਪਸ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਖ਼ਬਰ ਆਈ ਹੈ ਕਿ ਚੀਨ ਨੇ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਨੂੰ ਮਾਨਤਾ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਜੋ ਅੱਤਵਾਦ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਰਹਿੰਦਾ ਹੈ ਤੇ ਤਾਲਿਬਾਨ ਸਰਕਾਰ ਦਾ ਸਮਰਥਨ ਵੀ ਕਰ ਸਕਦਾ ਹੈ। ਚੀਨ ਤੋਂ ਇਲਾਵਾ ਤੁਰਕੀ, ਪਾਕਿਸਤਾਨ, ਸਾਊਦੀ, ਰੂਸ ਸਮੇਤ ਕਈ ਦੇਸ਼ ਅਫਗਾਨਿਸਤਾਨ ਦੀ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ।
ਦੱਸਿਆ ਗਿਆ ਹੈ ਕਿ ਰੂਸੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਰੂਸ ਦੇ ਰਾਜਦੂਤ ਮੰਗਲਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਤਜ਼ਾਕਿਸਤਾਨ, ਤੁਰਕਮੇਨਿਸਤਾਨ, ਪਾਕਿਸਤਾਨ ਅਤੇ ਉਜ਼ਬੇਕਿਸਤਾਨ ਵੀ ਅੱਤਵਾਦੀ ਸੰਗਠਨ ਤਾਲਿਬਾਨ ਦੀ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਸਾ ਸਾਊਦੀ ਅਰਬ, ਈਰਾਨ, ਕਤਰ ਵੀ ਤਾਲਿਬਾਨ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ।