ਪੰਜਾਬ

punjab

ETV Bharat / city

ਜਲ੍ਹਿਆਂਵਾਲਾ ਬਾਗ਼ ਦੇ ਮੁੱਦੇ 'ਤੇ ਕੈਪਟਨ ਦੀ ਹਰਸਿਮਰਤ ਨੂੰ ਚੇਤਾਵਨੀ

ਜਲ੍ਹਿਆਂਵਾਲਾ ਬਾਗ਼ ਬਿਲ ਲੋਕ ਸਭਾ 'ਚ ਤਾਂ ਪਾਸ ਹੋ ਚੁੱਕਾ ਹੈ ਪਰ ਹੁਣ ਇਸ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੇਤਾਵਨੀ ਦਿੱਤੀ ਹੈ।

ਫ਼ੋਟੋ

By

Published : Aug 2, 2019, 7:34 PM IST

ਚੰਡੀਗੜ੍ਹ: ਕਾਂਗਰਸ ਦੇ ਸੰਸਦ ਮੈਂਬਰਾਂ ਤੋਂ ਬਾਅਦ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਵਿਧਾਇਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਇਕਜੁੱਟ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਬਤ ਟਵੀਟ ਕੀਤਾ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਾਰਿਆਂ ਨੂੰ ਵਿਰੋਧੀ ਧਿਰ 'ਤੇ ਦੀ ਜ਼ਿੰਮੇਵਾਰੀ ਸੰਭਾਲਦਾ ਦੇਖ ਕੇ ਖੁਸ਼ੀ ਮਿਲੀ। ਵਿਧਾਇਕਾਂ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਅਕਾਲੀ ਦਲ ਦੇ ਝੂਠੇ ਪ੍ਰਚਾਰ ਦਾ ਪਰਦਾਫ਼ਾਸ਼ ਕਰਨ ਨੂੰ ਕਿਹਾ ਹੈ। ਅਸੀਂ ਜਲ੍ਹਿਆਂਵਾਲਾ ਬਾਗ ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੇ ਝੂਠਾਂ ਨੂੰ ਇੱਕ ਵਾਰ ਫ਼ਿਰ ਬੇਨਕਾਬ ਕਰਾਂਗੇ।"

ਪਹਿਲੇ ਦਿਨ ਸ਼ਰਧਾਂਜਲੀਆਂ ਨੂੰ ਸਮਰਪਿਤ ਰਹੀ ਵਿਧਾਨ ਸਭਾ ਦੀ ਕਾਰਵਾਈ

ਜ਼ਿਕਰਯੋਗ ਹੈ ਕਿ ਲੋਕ ਸਭਾ 'ਚ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਸੋਧ ਬਿਲ ਪਾਸ ਹੋ ਚੁੱਕਾ ਹੈ ਜਿਸ 'ਤੇ ਸ਼ੁੱਕਰਵਾਰ ਨੂੰ ਸੰਸਦ 'ਚ ਕਾਫ਼ੀ ਹੰਗਾਮਾ ਹੋਇਆ। ਭਗਵੰਤ ਮਾਨ ਤੋਂ ਬਾਅਦ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵੀ ਅਕਾਲੀ-ਭਾਜਪਾ 'ਤੇ ਹਮਲੇ ਬੋਲੇ। ਨਵੇਂ ਪੇਸ਼ ਹੋਏ ਇਸ ਬਿਲ 'ਚ ਕਾਂਗਰਸ ਦੇ ਪ੍ਰਧਾਨ ਨੂੰ ਜਲ੍ਹਿਆਂਵਾਲਾ ਬਾਗ਼ ਟਰੱਸਟ ਤੋਂ ਹਟਾਉਣ ਦਾ ਪ੍ਰਾਵਧਾਨ ਹੈ।

ABOUT THE AUTHOR

...view details