ਪੰਜਾਬ

punjab

ETV Bharat / city

ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’ - CM amrinder vs CM delhi

ਫ਼ੇਸਬੁੱਕ ਲਾਇਵ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ’।

ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’
ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’

By

Published : Dec 4, 2020, 9:22 PM IST

ਚੰਡੀਗੜ: ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦੇ।

'ਤੁਸੀਂ ਲੋਕਾਂ ਨੇ ਕਿਸਾਨਾਂ ਦਾ ਬਣਾਇਐ ਮਜ਼ਾਕ'

ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ ਡਾਹ ਕੇ ਖੜੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਕੈਪਟਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਪਾਰਟੀਆਂ ਨੇ ਕਿਸਾਨਾਂ, ਜੋ ਆਪਣਾ ਹੱਕ ਲੈਣ ਲਈ ਠੰਢ ਦੇ ਮੌਸਮ ਵਿੱਚ ਸੜਕਾਂ ਉੱਤੇ ਡਟੇ ਹੋਏ ਹਨ, ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।

ਮੈਂ ਨਹੀਂ ਡਰਦਾ ਈ.ਡੀ ਤੋਂ: ਕੈਪਟਨ

ਹਰਸਿਮਰਤ ਬਾਦਲ ਵੱਲੋਂ ਕੈਪਟਨ ਉੱਤੇ ਈ.ਡੀ. ਦੇ ਦਬਾਅ ਹੇਠ ਆਉਣ ਦਾ ਜਵਾਬ ਦਿੰਦਿਆਂ ਕਿਹਾ, ‘‘13 ਵਰ੍ਹਿਆਂ ਤੱਕ ਮੈਂ ਅਦਾਲਤਾਂ ਦੇ ਚੱਕਰ ਕੱਟੇ ਹਨ ਕਿਉਂਕਿ ਬਾਦਲਾਂ ਨੇ ਮੇਰੇ ਖ਼ਿਲਾਫ਼ ਕੇਸ ਬਣਾਏ ਸਨ ਪਰ ਮੈਨੂੰ ਈ.ਡੀ. ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਮੈਂ ਹੋਰ 13 ਵਰ੍ਹਿਆਂ ਤੱਕ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦਾ ਹਾਂ।’’ ਉਨਾਂ ਅੱਗੇ ਕਿਹਾ, ‘‘ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ।’’

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਕੈਪਟਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪਾਸ ਸੋਧ ਬਿੱਲ ਕਿਸਾਨੀ ਮਸਲੇ ਦੀ ਪੇਚੀਦਗੀ ਨੂੰ ਹੱਲ ਕਰਨ ਦਾ ਸੌਖਾ ਤਰੀਕਾ ਹਨ ਕਿਉਂਕਿ ਇਹ ਸੂਬੇ ਦੇ ਭਵਿੱਖ ਦਾ ਨਿਚੋੜ ਹਨ। ਉਨ੍ਹਾਂ ਕਿਹਾ, ‘‘ਮੈਂ ਉਨਾਂ ਨੂੰ ਇਹ ਬਿੱਲ ਰਾਸ਼ਟਰਪਤੀ ਦੁਆਰਾ ਮਨਜ਼ੂਰ ਕਰਵਾਉਣ ਦੀ ਅਪੀਲ ਕੀਤੀ।

'ਬਾਦਲ ਨੇ ਕਿਹੜੀ ਜੰਗ ਜਿੱਤੀ ਹੈ'

ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉੱਤੇ ਦੋਹਰੇ ਮਾਪਦੰਡ ਅਪਨਾਉਣ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਇਸ ਮੁੱਦੇ ਉੱਤੇ ਜਨਤਕ ਤੌਰ ਉੱਤੇ ਪਲਟੀ ਮਾਰੀ ਹੈ। ਉਨ੍ਹਾਂ ਬਜ਼ੁਰਗ ਅਕਾਲੀ ਆਗੂ ਵੱਲੋਂ ਭਾਰਤ ਸਰਕਾਰ ਨੂੰ ਪਦਮ ਵਿਭੂਸ਼ਣ ਵਾਪਸ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ‘‘ਮੈਂ ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਕਿਉਂ ਮਿਲਿਆ ਸੀ।’’ ਇਸ ਤੱਥ ਉੱਤੇ ਗੌਰ ਕਰਦੇ ਹੋਏ ਕਿ 1965 ਦੀ ਜੰਗ ਜਿੱਤਣ ਲਈ ਜਨਰਲ ਹਰਬਖ਼ਸ਼ ਸਿੰਘ ਨੂੰ ਪਦਮ ਵਿਭੂਸ਼ਣ ਨਾਲ ਨਿਵਾਜ਼ਿਆ ਗਿਆ ਸੀ, ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ‘‘ਪ੍ਰਕਾਸ਼ ਸਿੰਘ ਬਾਦਲ ਨੇ ਕਿਹੜੀ ਜੰਗ ਲੜੀ ਜਾਂ ਕੌਮ ਲਈ ਉਸ ਨੇ ਕਿਹੜੀ ਕੁਰਬਾਨੀ ਦਿੱਤੀ।’’

ਕੈਪਟਨ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਦੇ ਨਾਤੇ ਹਰਸਿਮਰਤ ਬਾਦਲ ਉਸ ਮੀਟਿੰਗ ਵਿੱਚ ਸ਼ਾਮਲ ਸੀ, ਜਿਸ ਦੌਰਾਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਸੀ। ਉਨ੍ਹਾਂ ਪੁੱਛਿਆ, ‘‘ਕੀ ਉਹ ਅਨਪੜ ਸੀ, ਜੋ ਪੜ ਨਹੀਂ ਸੀ ਸਕਦੀ ।’’

'ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ'

ਮੁੱਖ ਮੰਤਰੀ ਨੇ ਕਿਸਾਨਾਂ ਦੇ ਧਰਨਿਆਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਰਿਆਣਾ ਅਤੇ ਦਿੱਲੀ ਦੇ ਆਪਣੇ ਹਮਰੁਤਬਾ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ, ‘‘ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ।’’ ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਨੇ ਤਾਂ ਬਜ਼ੁਰਗ ਕਿਸਾਨਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨਾਂ ਖ਼ਿਲਾਫ਼ ਵੀ ਹਿੰਸਕ ਤਰੀਕੇ ਅਪਣਾਏ ਗਏ। ਕੈਪਟਨ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਪਹਿਲਾਂ ਇਹ ਦੱਸੇ ਕਿ ਕਿਉਂ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਨੋਟੀਫਾਈ ਕਰ ਦਿੱਤਾ ਸੀ।

'ਮੈਂ ਪੰਜਾਬ ਲਈ ਪੂਰੇ ਦਿਲੋਂ ਬੋਲਦਾ ਹਾਂ'

ਇਹ ਐਲਾਨ ਕਰਦੇ ਹੋਏ ਕਿ ਜਦੋਂ ਵੀ ਉਹ ਪੰਜਾਬ ਬਾਰੇ ਬੋਲਦੇ ਹਨ ਤਾਂ ਪੂਰੇ ਦਿਲ ਨਾਲ ਬੋਲਦੇ ਹਨ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਿਆਂਦੇ ਅਤੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਭਾਰਤੀ ਸੰਵਿਧਾਨ ਦੇ ਮੁਤਾਬਕ ਹੀ ਸਨ, ਜਿਵੇਂ ਕਿ ਸਾਲ 2015 ਵਿੱਚ ਗੁਜਰਾਤ ਵਿੱਚ ਕੀਤਾ ਗਿਆ ਸੀ। ਪਹਿਲਾਂ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਉਨ੍ਹਾਂ ਦੀ ਸਰਕਾਰ ਦਾ ਸਾਥ ਦਿੱਤਾ ਅਤੇ ਉਨ੍ਹਾਂ ਦੇ ਨਾਲ ਰਾਜਪਾਲ ਨੂੰ ਮਿਲਣ ਤੱਕ ਵੀ ਗਏ ਪਰ ਬਾਅਦ ਵਿੱਚ ਸਿਆਸੀ ਲਾਹੇ ਲੈਣ ਲਈ ਇਨਾਂ ਵਿੱਚੋਂ ਕੁੱਝ ਨੇ ਯੂ-ਟਰਨ ਲੈ ਲਿਆ।

ABOUT THE AUTHOR

...view details